- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨਾਮ ’ਚ ਫੁਟਬਾਲ ਗਰਾਊਂਡ ਖਤਮ ਕਰਨ ਤੇ ਭੜਕੇ ਖੇਡ ਪ੍ਰੇਮੀ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ‘ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ’ ਸੁਨਾਮ ਵਿੱਚ ਫੁੱਟਬਾਲ ਮੈਦਾਨ ਅਤੇ ਹੋਰ ਖੇਡ ਸਹੂਲਤਾਂ ਨਾਲ ਕੀਤੀ ਗਈ ਛੇੜਛਾੜ ਨੂੰ ਲੈਕੇ ਸਥਾਨਕ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸਮਾਜਿਕ ਆਗੂਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਖੇਡ ਪ੍ਰੇਮੀਆਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਪੀਲ ਕੀਤੀ ਹੈ ਕਿ ਉਹ ਖਿਡਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਤੁਰੰਤ ਦਖਲ ਦੇਣ।
ਖੇਡ ਪ੍ਰੇਮੀਆਂ ਦਾ ਕਹਿਣਾ ਹੈ ਕਿ ਇਸ ਇਤਿਹਾਸਕ ਮੈਦਾਨ, ਜਿਸਨੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ, ਹੁਣ ਉਹ ਫੁੱਟਬਾਲ ਗਰਾਊਂਡ ਤਬਾਹੀ ਦੇ ਕੰਢੇ ’ਤੇ ਹੈ। ਇਸ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਰਿਸ਼ੀ ਪਾਲ ਅਤੇ ਹੋਰ ਖਿਡਾਰੀਆਂ ਨੇ ਦੱਸਿਆ ਕਿ ਇਸ ਇਤਿਹਾਸਕ ਸਟੇਡੀਅਮ ਨੇ ਦੇਸ਼ ਨੂੰ ਐਥਲੈਟਿਕਸ, ਫੁੱਟਬਾਲ ਅਤੇ ਮੁੱਕੇਬਾਜ਼ੀ ਵਰਗੀਆਂ ਖੇਡਾਂ ਵਿੱਚ ਕਈ ਨਾਮਵਰ ਖਿਡਾਰੀ ਦਿੱਤੇ ਹਨ ਪਰੰਤੂ, ਨਵੇਂ ਨਿਰਮਾਣ ਅਤੇ ਸੁੰਦਰੀਕਰਨ ਦੇ ਨਾਂਅ ’ਤੇ, ਲੰਬੇ ਸਮੇਂ ਤੋਂ ਮੌਜੂਦ ਅਤੇ ਬਹੁਤ ਹਰਮਨ ਪਿਆਰੇ ਇਸ ਖੇਡ ਮੈਦਾਨ ਨੂੰ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਜੋ ਨੌਜਵਾਨਾਂ ਦੇ ਖੇਡ ਕਰੀਅਰ ਲਈ ਸਿੱਧਾ ਖਤਰਾ ਪੈਦਾ ਕਰਦਾ ਹੈ।
ਉਨ੍ਹਾਂ ਨੌਜਵਾਨ ਪੀੜ੍ਹੀ ਦੇ ਨਸ਼ਿਆਂ ਦੀ ਲਤ ਵਿੱਚ ਫਸਣ ਦਾ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਫੁੱਟਬਾਲ ਮੈਦਾਨ ਨੇੜਲੇ ਇਲਾਕਿਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਲਈ ਸਿਖਲਾਈ ਦਾ ਮੁੱਖ ਕੇਂਦਰ ਹੈ। ਜੇਕਰ ਇਹ ਸਹੂਲਤ ਖੋਹ ਲਈ ਗਈ, ਤਾਂ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਡੁੱਬ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਸਮਾਜਿਕ ਬੁਰਾਈਆਂ, ਖਾਸ ਕਰਕੇ ਨਸ਼ਿਆਂ ਵੱਲ ਜਾਣ ਦਾ ਖਤਰਾ ਵਧ ਜਾਵੇਗਾ।
ਉਨ੍ਹਾਂ ਕਿਹਾ ਕਿ ਉਕਤ ਮਾਮਲੇ ਨੂੰ ਰਾਜਨੀਤੀ ਤੋਂ ਉੱਪਰ ਉੱਠਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਮੈਦਾਨ ਦੇ ਮਿਆਰੀ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ, ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਖਿਡਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਰੋਸ ਪ੍ਰਦਰਸ਼ਨ ਸਿਆਸੀ ਨਹੀਂ ਹੈ; ਸਗੋਂ, ਇਹ ਪੂਰੀ ਤਰ੍ਹਾਂ ਖੇਡਾਂ ਅਤੇ ਖਿਡਾਰੀਆਂ ਦੇ ਹੱਕਾਂ ਲਈ ਲੜਿਆ ਜਾ ਰਿਹਾ ਸੰਘਰਸ਼ ਹੈ। ਅਕਾਲੀ ਆਗੂ ਗੋਲਡੀ ਨੇ ਮੰਗ ਕੀਤੀ ਹੈ ਕਿ ਫੁੱਟਬਾਲ ਮੈਦਾਨ ਦੇ ਮਿਆਰੀ ਮਾਪਦੰਡਾਂ ਨਾਲ ਕੋਈ ਛੇੜਛਾੜ ਨਾ ਕੀਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਵੇਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ’ਤੇ ਤੁਰੰਤ ਧਿਆਨ ਨਾ ਦਿੱਤਾ ਗਿਆ ਅਤੇ ਮੈਦਾਨ ਨੂੰ ਉਸਦੀ ਅਸਲ ਹਾਲਤ ਵਿੱਚ ਬਹਾਲ ਨਾ ਕੀਤਾ ਗਿਆ, ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।