- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਧਾਨ ਕੈਂਪ’ ਰਾਹੀਂ ਲੋਕ ਸ਼ਿਕਾਇਤਾਂ ਦਾ ਅੱਜ ਹੋਵੇਗਾ ਨਿਪਟਾਰਾ: ਐੱਸਐੱਸਪੀ ਖੱਖ

ਸੱਤਪਾਲ ਕਾਲਾਬੂਲਾ/ ਜਸਪਾਲ ਲਾਡੇਵਾਲ ਪੰਜਾਬੀ ਜਾਗਰਣ,
ਮਾਲੇਰਕੋਟਲਾ : ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨ ਲਈ 5 ਅਕਤੂਬਰ 2026 ਦੌਰਾਨ ‘ਸਮਾਧਾਨ ਕੈਂਪ’ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ‘ਸਮਾਧਾਨ ਕੈਂਪਾਂ’ ਦੌਰਾਨ ਲੋਕ ਆਪਣੀਆਂ ਸ਼ਿਕਾਇਤਾਂ ਸਿੱਧੇ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਣਗੇ ਅਤੇ ਯੋਗ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਐੱਸ.ਐੱਸ.ਪੀ. ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਧਾਰਤ ਸਮੇਂ ਅੰਦਰ ਕਾਰਵਾਈ ਯਕੀਨੀ ਬਣਾਈ ਜਾਵੇ।
ਐੱਸਐੱਸਪੀ ਖੱਖ ਨੇ ਕਿਹਾ ਕਿ ਪੁਲਿਸ ਅਤੇ ਲੋਕਾਂ ਦਰਮਿਆਨ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪੁਲਿਸ ਕੋਲ ਲੈ ਕੇ ਆਉਣ।