ਕੇਵਲ ਸਿੰਘ ਸਹੋਤਾ, ਸੰਦੌੜ : ਸਿਵਲ ਸਰਜਨ ਸੰਗਰੂਰ ਡਾ.ਰਾਜ ਕੁਮਾਰ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੀਤਾ ਦੀ ਅਗਵਾਈ ਵਿੱਚ 5 ਅਗਸਤ ਤੋਂ 19 ਅਗਸਤ ਤੱਕ ਮਨਾਏ ਜਾ ਰਹੇ ਦਸਤ ਰੋਕੂ ਪੰਦਰਵਾੜਾ ਅਧੀਨ ਮਿੱਠੇਵਾਲ ਵਿਖੇ ਘਰ-ਘਰ ਓਆਰਐੱਸ ਵੰਡਣ ਦੀ ਸ਼ੁਰੂਆਤ ਕੀਤੀ ਗਈ।

ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਤੇ ਸੋਨਦੀਪ ਸੰਧੂ ਨੇ ਦੱਸਿਆ ਕਿ ਪਿੰਡ ਦੇ ਵਿੱਚ ਲੋਕਾਂ ਨੂੰ ਘਰ-ਘਰ ਜਾਗਰੂਕ ਕਰਦੇ ਹੋਏ ਹੈਲਥ ਵਰਕਰ ਰਾਜੇਸ਼ ਰਿਖੀ ਅਤੇ ਬਲਵੀਰ ਕੌਰ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਬੱਚਿਆਂ ਦੀਆਂ ਮੌਤਾਂ ਇਸ ਮੌਸਮ ਵਿੱਚ ਦਸਤ ਲੱਗਣ ਕਾਰਨ ਹੁੰਦੀਆਂ ਹਨ। ਇਸ ਪੰਦਰਵਾੜੇ ਦੌਰਾਨ ਇਹ ਮੌਤਾਂ ਰੋਕਣ ਲਈ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਓਆਰਐੱਸ ਅਤੇ ਜਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਜਾਗਰੂਕ ਕੀਤਾ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ, ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਅਤੇ ਪੀਣ ਲਈ ਸਾਫ਼ ਪਾਣੀ ਵਰਤਣ। ਇਸ ਤੋਂ ਇਲਾਵਾ ਉਨ੍ਹਾਂ ਓਆਰਐੱਸ ਦਾ ਘੋਲ ਕਿਵੇਂ ਬਣਾਉਣਾ ਹੈ ਬਾਰੇ ਵੀ ਦੱਸਿਆ ਗਿਆ।

-------------