- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖੇਡਾਂ ਪ੍ਰਤੀ ਸਾਰਥਿਕ ਸੋਚ ਦੇ ਤਹਿਤ ਦਿੜਬਾ ਵਿਖੇ ਵੀ ਇੱਕ ਸ਼ਾਨਦਾਰ ਇੰਡੋਰ ਸਟੇਡੀਅਮ ਉਹ ਹਾਰਿਆ ਗਿਆ ਹੈ ਜਿਸ ਸਟੇਡੀਅਮ ਦੇ ਵਿੱਚ ਇੱਕੋ ਸਮੇਂ 11 ਖੇਡਾਂ ਹੋ ਸਕਦੀਆਂ ਹਨ। ਇਸ ਖੇਡ ਸਟੇਡੀਅਮ ਵਿੱਚ ਅੰਦਰ ਕੌਮਾਂਤਰੀ ਪੱਧਰ ਦੇ ਮੈਚ ਵੀ ਕਰਵਾਏ ਜਾ ਸਕਦੇ ਹਨ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜਨ ਚਾਰ ਵਿੱਚ ਅੱਜ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਦੇ ਅੰਦਰ ਬਣੇ ਨਵੇਂ ਇੰਡੋਰ ਸਟੇਡੀਅਮ ਵਿੱਚ ਸੂਬਾ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਕਰਵਾਉਣ ਦੀ ਸ਼ੁਰੂਆਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਸਾਰੇ ਜ਼ਲ੍ਹਿਆਂ ਦੀਆਂ ਲੜਕੇ ਤੇ ਲੜਕੀਆਂ ਦੀਆਂ ਹਰੇਕ ਵਰਗ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਦੀ 23 ਨਵੰਬਰ ਨੂੰ ਸਮਾਪਤੀ ਹੋਵੇਗੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਬੱਡੀ ਦਾ ਹੱਬ ਮੰਨੇ ਜਾ ਰਹੇ ਦਿੜ੍ਹਬਾ ਦੇ ਖੇਡ ਸਟੇਡੀਅਮ ਵਿੱਚ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਚੈਂਪੀਅਨਸ਼ਿਪ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅੰਦਰ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਅੰਦਰ 6000 ਦੇ ਕਰੀਬ ਸਟੇਡੀਅਮ ਉਸਾਰੇ ਗਏ ਹਨ ਪੰਜਾਬ ਦੇ ਹਰ ਤੀਜੇ ਪਿੰਡ ਦੇ ਵਿੱਚ ਇੱਕ ਸ਼ਾਨਦਾਰ ਸਟੇਡੀਅਮ ਬਣਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖੇਡਾਂ ਪ੍ਰਤੀ ਸਾਰਥਿਕ ਸੋਚ ਦੇ ਤਹਿਤ ਦਿੜਬਾ ਵਿਖੇ ਵੀ ਇੱਕ ਸ਼ਾਨਦਾਰ ਇੰਡੋਰ ਸਟੇਡੀਅਮ ਉਹ ਹਾਰਿਆ ਗਿਆ ਹੈ ਜਿਸ ਸਟੇਡੀਅਮ ਦੇ ਵਿੱਚ ਇੱਕੋ ਸਮੇਂ 11 ਖੇਡਾਂ ਹੋ ਸਕਦੀਆਂ ਹਨ। ਇਸ ਖੇਡ ਸਟੇਡੀਅਮ ਵਿੱਚ ਅੰਦਰ ਕੌਮਾਂਤਰੀ ਪੱਧਰ ਦੇ ਮੈਚ ਵੀ ਕਰਵਾਏ ਜਾ ਸਕਦੇ ਹਨ। ਉਨ੍ਹਾਂ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਖੇਡ ਦੀ ਭਾਵਨਾ ਨਾਲ ਖੇਡਣ ਅਤੇ ਆਪਣਾ ਤੇ ਆਪਣੇ ਇਲਾਕੇ ਦਾ ਨਾਂ ਉੱਚਾ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਨਸ਼ੇ ਤੋਂ ਦੂਰ ਰੱਖਣ ਦੇ ਲਈ ਖੇਡ ਮੈਦਾਨ ਤਿਆਰ ਕਰਕੇ ਉਨ੍ਹਾਂ ਨੂੰ ਖੇਡ ਮੈਦਾਨ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੜਬਾ ਵਿਖੇ ਬਣਾਏ ਗਏ ਇੰਡੋਰ ਸਟੇਡੀਅਮ ਜੋ ਕਿ ਓਲੰਪੀਅਨ ਅਤੇ ਪਦਮ ਸ਼੍ਰੀ ਕੌਰ ਸਿੰਘ ਅਤੇ ਕੌਮਾਂਤਰੀ ਕਬੱਡੀ ਕੋਚ ਗੁਰਮੇਲ ਸਿੰਘ ਦੀ ਯਾਦ ਵਿੱਚ ਬਣਾਇਆ ਗਿਆ ਹੈ। ਇਸ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਤਿਆਰੀ ਕਰਨ ਦਾ ਮੌਕਾ ਮਿਲੇਗਾ ਅਤੇ ਉਹ ਤਿਆਰ ਹੋ ਕੇ ਸੂਬਾ ਪੱਧਰ ਨੈਸ਼ਨਲ ਪੱਧਰ ਅਤੇ ਕੌਮਾਂਤਰੀ ਪੱਧਰ ਉੱਤੇ ਇਲਾਕੇ ਦਾ ਨਾਂ ਚਮਕਾਉਣਗੇ। ਜ਼ਿਲਾ ਖੇਡ ਅਧਿਕਾਰੀ ਨਵਦੀਪ ਸਿੰਘ ਨੇ ਵਿੱਤ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਸਵਾਗਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਖੇਡ ਸਬੰਧੀ ਹਦਾਇਤਾਂ ਨੂੰ ਉਹ ਘਰ ਘਰ ਤੱਕ ਪਹੁੰਚਾਉਣਗੇ।
ਇਸ ਮੌਕੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਨਗਰ ਪੰਚਾਇਤ ਦਿੜਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਸ਼ਹਿਰ ਪ੍ਰਧਾਨ ਧਰਮਪਾਲ ਗਰਗ, ਹਲਕਾ ਸਪੋਰਟਸ ਵੈਲਫੇਅਰ ਦੇ ਚੇਅਰਮੈਨ ਸਤਪਾਲ ਖਡਿਆਲ, ਚੇਅਰਪਰਸਨ ਬਲਾਕ ਸੰਮਤੀ ਮਨਜੀਤ ਕੌਰ ਅਤੇ ਹੋਰ ਵਰਕਰ ਹਾਜ਼ਰ ਸਨ।