ਸਿਆਸੀ ਗਲਿਆਰਿਆਂ 'ਚ ਹਲਚਲ, ਗੁਲਜ਼ਾਰ ਖ਼ੁਦਕੁਸ਼ੀ ਮਾਮਲੇ 'ਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਕੇਸ ਦਰਜ ਕਰਨ ਦੀ ਉੱਠੀ ਜ਼ੋਰਦਾਰ ਮੰਗ ਸੂਬੇ ਅੰਦਰ ਨਸ਼ਿਆ ਨਾਲ ਵਧ ਰਹੀਆਂ ਮੌਤਾਂ ਅਤੇ ਨਸ਼ੇ 'ਤੇ ਸਵਾਲ ਕਰਨ ਵਾਲਿਆਂ ਤੇ ਕੀਤੇ ਜਾ ਰਹੇ ਤਸੱਦਦ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਅਕਾਲੀ ਦਲ ਵਾਰਿਸ ਪੰਜਾਬ ਦੇ, ਪਾਰਟੀ ਵੱਲੋਂ ਸੈਂਕੜੇ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਨਾਲ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੋਹਨਜੀਤ ਸ਼ੇਰੋਂ 'ਤੇ ਪੁਲਸੀਆ ਅਣ ਮਨੁੱਖੀ ਤਸੱਦਦ ਅਤੇ ਗੁਲਜ਼ਾਰ ਸਿੰਘ ਤੂਰਬਨਜਾਰਾ ਖੁਦਕੁਸ਼ੀ ਮਾਮਲੇ ਵਿਚ ਮੰਤਰੀ ਅਮਨ ਅਰੋੜਾ ਤੋਂ ਜਵਾਬ ਮੰਗਿਆ ਹੈ।
Publish Date: Fri, 11 Sep 2026 02:59 PM (IST)
Updated Date: Fri, 11 Sep 2026 03:03 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ - ਸੂਬੇ ਅੰਦਰ ਨਸ਼ਿਆ ਨਾਲ ਵਧ ਰਹੀਆਂ ਮੌਤਾਂ ਅਤੇ ਨਸ਼ੇ 'ਤੇ ਸਵਾਲ ਕਰਨ ਵਾਲਿਆਂ ਤੇ ਕੀਤੇ ਜਾ ਰਹੇ ਤਸੱਦਦ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਅਕਾਲੀ ਦਲ ਵਾਰਿਸ ਪੰਜਾਬ ਦੇ, ਪਾਰਟੀ ਵੱਲੋਂ ਸੈਂਕੜੇ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਨਾਲ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੋਹਨਜੀਤ ਸ਼ੇਰੋਂ 'ਤੇ ਪੁਲਸੀਆ ਅਣ ਮਨੁੱਖੀ ਤਸੱਦਦ ਅਤੇ ਗੁਲਜ਼ਾਰ ਸਿੰਘ ਤੂਰਬਨਜਾਰਾ ਖੁਦਕੁਸ਼ੀ ਮਾਮਲੇ ਵਿਚ ਮੰਤਰੀ ਅਮਨ ਅਰੋੜਾ ਤੋਂ ਜਵਾਬ ਮੰਗਿਆ ਹੈ।
ਨਸ਼ਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ, ਯੂਥ ਵਿੰਗ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਨਹਿਲ, ਗੁਰਦੀਪ ਸਿੰਘ ਬਾਠ ਬਰਨਾਲਾ, ਪਰਮਜੀਤ ਸਿੰਘ ਮੋਗਾ, ਸਤਨਾਮ ਸਿੰਘ ਲੋਪੋ, ਨੰਬਰਦਾਰ ਸੁਰਜੀਤ ਸਿੰਘ, ਗੁਰਜੰਟ ਸਿੰਘ ਰੋਡੇ ਅਤੇ ਸਤਨਾਮ ਸਿੰਘ ਬਿਲਾਸਪੁਰ ਅਤੇ ਗੁਰਪ੍ਰੀਤ ਸਿੰਘ ਲਖਮੀਰਵਾਲਾ ਨੇ ਆਖਿਆ ਕਿ ਚਾਰ ਮਹੀਨਿਆਂ ਵਿਚ ਪੰਜਾਬ ਅੰਦਰੋਂ ਨਸ਼ੇ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਸੂਬੇ ਅੰਦਰ ਨਿੱਤ ਦਿਨ ਨੌਜਵਾਨ ਨਸ਼ੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਜਦਕਿ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਢੰਡੋਰਾ ਪਿੱਟ ਰਹੀ ਹੈ।
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਸਮਾਗਮ ਦੌਰਾਨ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨੇ ਇੱਕ ਚੁਬਾਰੇ ਦੀ ਛੱਤ ਤੇ ਚੜ੍ਹਕੇ ਨਸ਼ਿਆਂ ਖ਼ਿਲਾਫ਼ ਅਵਾਜ਼ ਉਠਾਉਣੀ ਚਾਹੀ ਤਾਂ ਪੁਲਿਸ ਨੇ ਮੋਹਨਜੀਤ ਤੇ ਅਣ ਮਨੁੱਖੀ ਤਸੱਦਦ ਕੀਤਾ। ਉਨ੍ਹਾਂ ਆਖਿਆ ਕਿ ਮੰਤਰੀ ਅਮਨ ਅਰੋੜਾ ਨੌਜਵਾਨ ਮੋਹਨਜੀਤ ਸਿੰਘ ਤੇ ਪੁਲਸੀਆ ਤਸ਼ੱਦਦ ਦਾ ਜਵਾਬ ਲੋਕਾਂ ਦੇ ਇਕੱਠ ਵਿੱਚ ਆਕੇ ਦੇਵੇ। ਬੁਲਾਰਿਆਂ ਨੇ ਤੂਰਬਨਜਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਮੌਤ ਲਈ ਜ਼ਿੰਮੇਵਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਹੈ।