ਬੂਥ ਮਜ਼ਬੂਤ ਹੋਣ ਨਾਲ ਕਾਂਗਰਸ ਦਾ ਸੰਗਠਨ ਹੋਵੇਗਾ ਮਜ਼ਬੂਤ ਬੂਥ ਮਜ਼ਬੂਤ ਹੋਣ ਨਾਲ ਕਾਂਗਰਸ ਦਾ ਸੰਗਠਨ ਹੋਵੇਗਾ ਮਜ਼ਬੂਤ
Publish Date: Thu, 24 Sep 2026 06:09 PM (IST)
Updated Date: Fri, 25 Sep 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ੇਰਪੁਰ : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਟਿੱਬਾ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ਐਸਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਦੀ ਅਗਵਾਈ ਹੇਠ ਹੋਈ । ਇਸ ਮੌਕੇ ਹਲਕੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਬੂਥ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਕੁਲਵਿੰਦਰ ਸਿੰਘ ਨਾਭਾ ਨੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਸਮੇਲ ਸਿੰਘ ਡੈਅਰੀ ਵਾਲਾ, ਜਨਰਲ ਸਕੱਤਰ ਐੱਸਸੀ ਵਿੰਗ, ਕਾਂਗਰਸ ਪਾਰਟੀ ਪੰਜਾਬ, ਹਲਕਾ ਦਿੜਬਾ ਦੇ ਰਿਜਰਵਰ ਰਾਮਦਾਸ ਬਿੱਟੂ, ਐਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਐਸਸੀ ਵਿੰਗ ਦੇ ਰਿਜਰਵਰ ਕੁਲਵਿੰਦਰ ਸਿੰਘ ਦੇ ਪਿੰਡ ਟਿੱਬਾ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮ ਭੂਮਿਕਾ ਅਹਿਮ ਹੈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਂਝੇ ਤੌਰ ’ਤੇ ਯਤਨ ਜਾਰੀ ਰੱਖੇ ਜਾਣਗੇ। ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਦੇ ਸੰਦੇਸ਼ ਨਾਲ ਹੋਈ ਇਸ ਮੀਟਿੰਗ ਵਿੱਚ ਸਥਾਨਕ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ। ਇਸ ਮੌਕੇ ਚੇਅਰਮੈਨ ਗੁਰਮੇਲ ਮੌੜ ਨੇ ਪਿੰਡੋ ਪਿੰਡੀ ਜਾ ਕੇ ਬੂਥਾਂ ਨੂੰ ਮਜਬੂਤ ਕਰਨ ਤੇ ਜੋਰ ਦਿੱਤਾ। ਇਸ ਮੌਕੇ ਹਾਕਮ ਸਿੰਘ ਗੰਡੇਵਾਲ ਸਾਬਕਾ ਸਰਪੰਚ, ਪਿਆਰਾ ਸਿੰਘ ਬਧੇਸਾ, ਪ੍ਰਗਟ ਪ੍ਰੀਤ ਸ਼ੇਰਪੁਰ, ਰੁਪਿੰਦਰ ਰੈਪੀ ਟਿੱਬਾ ਬਲਾਕ ਚੇਅਰਮੈਨ, ਗੁਰਬਚਨ ਸਿੰਘ, ਡਾਕਟਰ ਲਖਵਿੰਦਰ ਲੱਖਾ ਅਤੇ ਇੰਦਰਜੀਤ ਸਿੰਘ ਟਿੱਬਾ, ਕਾਂਤਾ ਕੁਠਾਲਾ, ਐਡਵੋਕੇਟ ਬਲਦੇਵ ਸਿੰਘ ਪੇਧਨੀ ਅਤੇ ਪਿਆਰਾ ਸਿੰਘ ਮਹਮਦਪੁਰ ਵੀਰ ਹਾਜ਼ਰ ਸਨ।