- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਤੀ ਸਹਾਇਕ ਥਾਣੇਦਾਰ ਤਰਸੇਮ ਲਾਲ ਥਾਣਾ ਦਿੜ੍ਹਬਾ ਸਮੇਤ ਪੁਲਿਸ ਪਾਰਟੀ ਦੇ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਪਾਲਾ ਸਿੰਘ ਵਾਸੀ ਵਾਰਡ ਨੰਬਰ 10 ਨੇੜੇ ਰਵਿਦਾਸ ਮੰਦਿਰ ਧੌਲਾ ਪੱਤੀ ਦਿੜ੍ਹਬਾ ਨੂੰ ਕਾਬੂ ਕਰਕੇ ਉਸਦੀ ਕਾਰ ਮਾਰਕਾ ਕਰੇਟਾ ਰੰਗ ਚਿੱਟਾ ਵਿੱਚੋਂ 60 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਹੈ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਦਿੜਬਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕਰਕੇ ਉਸ ਕੋਲੋਂ 60 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਹੈ। ਪੁਲਿਸ ਥਾਣਾ ਮੁਖੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਮਾਨਯੋਗ ਐਸ ਐਸ ਪੀ ਸੰਗਰੂਰ ਡਾ: ਰਵਜੋਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਅਤੇ ਡਾ: ਰੁਪਿੰਦਰ ਕੌਰ ਬਾਜਵਾ ਉਪ ਕਪਤਾਨ ਪੁਲਿਸ ਸਬ ਡਵੀਜਨ ਦਿੜ੍ਹਬਾ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਤੀ ਸਹਾਇਕ ਥਾਣੇਦਾਰ ਤਰਸੇਮ ਲਾਲ ਥਾਣਾ ਦਿੜ੍ਹਬਾ ਸਮੇਤ ਪੁਲਿਸ ਪਾਰਟੀ ਦੇ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਪਾਲਾ ਸਿੰਘ ਵਾਸੀ ਵਾਰਡ ਨੰਬਰ 10 ਨੇੜੇ ਰਵਿਦਾਸ ਮੰਦਿਰ ਧੌਲਾ ਪੱਤੀ ਦਿੜ੍ਹਬਾ ਨੂੰ ਕਾਬੂ ਕਰਕੇ ਉਸਦੀ ਕਾਰ ਮਾਰਕਾ ਕਰੇਟਾ ਰੰਗ ਚਿੱਟਾ ਵਿੱਚੋਂ 60 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਹੈ। ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਉੱਕਤ ਖ਼ਿਲਾਫ਼ ਮੁੱਕਦਮਾ ਨੰਬਰ ਐਨਡੀਪੀਐਸ ਐਕਟ ਅਧੀਨ ਥਾਣਾ ਦਿੜ੍ਹਬਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋ ਹੋਰ ਗਹਿਰਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਉੱਕਤ ਖ਼ਿਲਾਫ਼ ਪਹਿਲਾ ਵੀ ਐਨਡੀਪੀਐਸ ਐਕਟ ਅਤੇ ਸਰਾਬ ਤਸਕਰੀ ਦੇ ਮੁੱਕਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਅਨੁਸਾਰ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਹੈ, ਜੇਕਰ ਇਸ ਤਰ੍ਹਾਂ ਨਸ਼ਾ ਵੇਚਦਾ ਕੋਈ ਫੜਿਆ ਗਿਆ ਤਾਂ ਉਸਦਾ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।