- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਪ੍ਰੈਟਿਸਸਿਪ ਲਾਇਨਮੈਨਾਂ ਤੇ ਪੁਲਿਸ ਵੱਲੋਂ ਅੰਨੇਵਾਹ ਲਾਠੀਚਾਰਜ ਦੀ ਸਖਤ ਨਿੰਦਾ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸਮੂਹ ਟੈਕਨੀਕਲ ਮੁਲਾਜ਼ਮਾਂ ਵੱਲੋ 66 ਕੇ ਵੀ ਗਰਿੱਡ ਮਹਿਲਕਲਾਂ ਵਿਖੇ ਅਪ੍ਰੈਟਿਸਸਿਪ ਲਾਈਨਮੈਨ ਜੋ ਸ਼ਾਂਤਮਈ ਸੰਘਰਸ਼ ਕਰ ਰਹੇ ਸਨ ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਫੱਟੜ ਕਰਨ ਦੇ ਸਬੰਧ ’ਚ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਐਮਓਯੂ ਦੇ ਪ੍ਰਧਾਨ ਨਿਰਮਲ ਸਿੰਘ ਹਰਦਾਸਪੁਰਾ, ਟੀਐਸਯੂ ਦੇ ਪ੍ਰਧਾਨ ਜਸਵਿੰਦਰ ਸਿੰਘ ਚੰਨਣਵਾਲ, ਏਓ ਜੇਈ ਵੱਲੋ ਇੰਜ ਜਗਦੀਪ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਵਰਕਾਮ ਹੈਡ ਆਫਿਸ ਪਟਿਆਲਾ ਵਿਖੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਆਈਟੀਆਈ ਅਪ੍ਰੈਟਿਸਸਿਪ ਲਾਇਨਮੈਨਾਂ ਉਪਰ ਪੁਲਿਸ ਵੱਲੋਂ ਕੀਤੇ ਅੰਨੇਵਾਹ ਲਾਠੀਚਾਰਜ਼ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੇ ਬਿਜਲੀ ਮੁਲਾਜ਼ਮ ਅਪ੍ਰੈਟਿਸਸਿਪ ਲਾਈਨਮੈਨ ਦੇ ਨਾਲ ਹਨ । ਜੇਕਰ ਪਾਵਰਕਾਮ ਦੀ ਮਨੈਜਮੈਂਟ ਨੇ ਇਨ੍ਹਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਸਮੁੱਚੇ ਬਿਜਲੀ ਕਾਮੇ ਇਨ੍ਹਾਂ ਦੇ ਹੱਕ ’ਚ ਸੰਘਰਸ ਤੇਜ ਕਰਨਗੇ। ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਸਕੱਤਰ ਕੁਲਵੀਰ ਸਿੰਘ ਔਲਖ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਅਤੇ ਅਪ੍ਰੈਟਿਸਸਿਪ ਲਾਇਨਮੈਨਾਂ ਦੀ ਯੂਨੀਅਨ ਨਾਲ ਬਣਾਈਆ ਸਹਿਮਤੀਆਂ ਨੂੰ ਲਾਗੂ ਕਰਨ ਲਈ ਹੈਡ ਆਫਿਸ ਪਟਿਆਲਾ ਵਿਖੇ ਸਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਨੂੰ ਨਵੀਂ ਸੀ.ਆਰ.ਏ ਜਾਰੀ ਕਰਕੇ ਜਲਦੀ ਪੇਪਰ ਲੈ ਕੇ ਆਈ ਟੀ.ਆਈ.ਅਪ੍ਰੈਂਟਿਸਸਿਪ ਅਤੇ ਆਈ. ਟੀ.ਆਈ ਪਾਸ ਯੋਗਤਾ ਦੇ ਆਧਾਰ ਤੇ ਪਾਵਰਕਾਮ ’ਚ ਪੱਕੀ ਭਰਤੀ ਕਰਨ ਦਾ ਵਾਅਦਾ ਕੀਤਾ ਸੀ। ਬਿਜਲੀ ਨਿਗਮ ਅੰਦਰ ਹਜ਼ਾਰਾਂ ਦੀ ਗਿਣਤੀ ’ਚ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਯੋਗ ਨੌਜਵਾਨਾਂ ਨੂੰ ਭਰਤੀ ਕਰਨ ਦੀ ਥਾਂ ਤੇ ਹੱਕੀ ਮੰਗਾਂ ਲਈ ਸਾਂਤ ਮਈ ਸੰਘਰਸ਼ ਕਰ ਰਹੇ ਨੌਜਵਾਨਾਂ ਉੱਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਇਸਾਰੇ ਤੇ ਅੰਨੇਵਾਹ ਲਾਠੀਚਾਰਜ ਕੀਤਾ ਗਿਆ। ਸਮੂਹ ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਅਪ੍ਰੈਂਟਿਸਸ਼ਿਪ ਅਤੇ ਆਈ.ਟੀ.ਆਈ ਪਾਸ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਤੁਰੰਤ ਅਦਾਰੇ ਅੰਦਰ ਲਾਈਨਮੈਨ/ ਸਹਾਇਕ ਲਾਇਨਮੈਨ ਭਰਤੀ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਜਾਨਾਂ ਗਵਾ ਕੇ ਲਗਾਤਾਰ ਸਪਲਾਈ ਚਾਲੂ ਰੱਖਣ ਲਈ ਦਬਾਅ ਹੇਠ ਕੰਮ ਕਰ ਰਹੇ ਬਿਜਲੀ ਮੁਲਾਜ਼ਮਾਂ ਨਾਲ ਹੋਣ ਵਾਲੇ ਹਾਦਸੇ ਘੱਟ ਹੋ ਸਕਦੇ ਅਤੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ ਸਕੇ। ਮੁਲਾਜ਼ਮ ਆਗੂ ਸਿਕੰਦਰ ਸਿੰਘ ਮਹਿਲਖੁਰਦ ਨੇ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹਨਾਂ ਨੌਜਵਾਨਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਦੀ ਥਾਂ ਤੇ ਸਰਕਾਰ ਵਲੋਂ ਟਕਰਾਅ ਦੀ ਨੀਤੀ ਅਪਣਾਈ ਜਾਂਦੀ ਹੈ ਤਾਂ ਜੱਥੇਬੰਦੀ ਇਨ੍ਹਾਂ ਸਾਥੀਆਂ ਦੇ ਸੰਘਰਸ਼ ’ਚ ਪੰਜਾਬ ਪੱਧਰ ਤੇ ਹਰ ਤਰ੍ਹਾਂ ਦੇ ਸਹਿਯੋਗ ਕਰੇਗੀ। ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਅਪਣੀ ਹੋਵੇਗੀ। ਅੰਤ ’ਚ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖਿਲਾਫ਼ ਜੰਮਕੇ ਨਾਰੇਬਾਜੀ ਕੀਤੀ ਗਈ। ਰੈਲੀ ’ਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।