ਜ਼ਿਲ੍ਹਾ ਬਰਨਾਲਾ ’ਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ 'ਤੇ
ਜ਼ਿਲ੍ਹਾ ਬਰਨਾਲਾ ’ਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ 'ਤੇ
Publish Date: Sun, 25 Oct 2026 05:37 PM (IST)
Updated Date: Mon, 26 Oct 2026 04:04 AM (IST)
:: ਕਲੱਸਟਰ, ਸਹਾਇਕ ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਕਿਸਾਨਾਂ ਨਾਲ ਰਾਬਤਾ ਰੱਖਣ ਦੇ ਨਿਰਦੇਸ਼ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪ-ਮੰਡਲ ਮੈਜਿਸਟ੍ਰੇਟ ਤਪਾ ਆਯੂਸ਼ ਗੋਇਲ ਆਈਏਐਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਦੇ ਮੀਟਿੰਗ ਹਾਲ ’ਚ ਕਲੱਸਟਰ ਅਫ਼ਸਰਾਂ ਤੇ ਸਹਾਇਕ ਕਲੱਸਟਰ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸਡੀਐਮ ਆਯੂਸ਼ ਗੋਇਲ ਨੇ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਤਿਆਰੀਆਂ ਤੇ ਜ਼ਮੀਨੀ ਪੱਧਰ ਤੇ ਨਿਗਰਾਨੀ ਦਾ ਜਾਇਜ਼ਾ ਲਿਆ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਤੇ ਜਨਤਕ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ’ਚ ਜਾਗਰੂਕਤਾ ਫੈਲਾਉਣ ’ਚ ਕਲੱਸਟਰ ਤੇ ਸਹਾਇਕ ਕਲੱਸਟਰ ਅਧਿਕਾਰੀਆਂ ਦੀ ਅਹਿਮ ਭੂਮਿਕਾ ਤੇ ਜ਼ੋਰ ਦਿੱਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।