- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤਾਂ ’ਚ ਬਚੀ ਪਰਾਲੀ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ

-ਸੇ ਵੀ ਕੀਮਤ ’ਤੇ ਨਹੀਂ ਸਾੜਨ ਦਿੱਤੀ ਜਾਵੇਗੀ ਪਰਾਲੀ : ਸਾਹਿਲ
-ਪਿੰਡ-ਪਿੰਡ ਅਤੇ ਖੇਤ-ਖੇਤ ਪਹੁੰਚ ਕੇ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ :ਡਿਪਟੀ ਕਮਿਸ਼ਨਰ ਸੰਗਰੂਰ ਦੀਆਂ ਹਦਾਇਤਾਂ ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਗਰ ਪੰਚਾਇਤ ਖਨੌਰੀ ਦੇ ਸਟਾਫ ਵੱਲੋਂ ਲਗਾਤਾਰ ਪਿੰਡਾਂ ਅਤੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪਿੰਡ ਖਨੌਰੀ ਕਲਾਂ, ਖਨੌਰੀ ਖੁਰਦ, ਕਰਦਾ, ਗੁਲਾੜੀ, ਠਸਕਾ ਅਤੇ ਭੂਲਣ ਵਿਖੇ ਦੌਰਾ ਕਰਕੇ ਖੇਤਾਂ ਵਿੱਚ ਬਚੀ ਪਰਾਲੀ ਦੀ ਸ਼ਨਾਖ਼ਤ ਕੀਤੀ ਗਈ ਅਤੇ ਕਿਸਾਨਾਂ ਨੂੰ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਲੱਸਟਰ ਅਫਸਰ ਸਾਹਿਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਟੀਮਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੇ ਪੱਧਰ ’ਤੇ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਦੇ ਵੱਡੇ ਰਕਬੇ ਵਿੱਚ ਪਰਾਲੀ ਦਾ ਕੁਦਰਤੀ ਤਰੀਕੇ ਨਾਲ ਨਿਬੇੜਾ ਕਰਕੇ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਪਿੰਡ-ਪਿੰਡ ਅਤੇ ਖੇਤ-ਖੇਤ ਜਾ ਕੇ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਖੇਤਾਂ ਦੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜੇ ਅਤੇ ਕੁਦਰਤੀ ਢੰਗ ਨਾਲ ਪ੍ਰਬੰਧਨ ਕਰਨ।
ਸਾਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਹਿਲਾਂ ਹੀ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ। ਜੇਕਰ ਕਿਸੇ ਕਿਸਾਨ ਨੂੰ ਅਜੇ ਵੀ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੀਮਤ ’ਤੇ ਪਰਾਲੀ ਸਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਕਿਸਾਨ ਹਦਾਇਤਾਂ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਪਰਚਾ ਦਰਜ ਕਰਨ ਦੇ ਨਾਲ-ਨਾਲ ਜੁਰਮਾਨਾ ਵਸੂਲਣ ਦੀ ਕਾਰਵਾਈ ਵੀ ਕੀਤੀ ਜਾਵੇਗੀ। ਸ ਮੌਕੇ ਨੋਡਲ ਅਫਸਰ ਹਰਦੀਪ ਸਿੰਘ ਵੀ ਮੌਜੂਦ ਸਨ।