ਮਨੋਜ ਕੁਮਾਰ, ਧੂਰੀ : ਸਰਕਾਰੀ ਪ੍ਰਾਇਮਰੀ ਸਕੂਲ ਧੂਰੀ ਪਿੰਡ ਵਿਖੇ ਮੁੱਖ ਅਧਿਆਪਕਾ ਜਰਨੈਲ ਕੌਰ ਵੱਲੋਂ ਸਕੂਲ ਵਿਚ ਦਾਖਲਾ ਵਧਾਉਣ ਦੇ ਉਦੇਸ਼ ਨਾਲ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਪ੍ਰੀ-ਨਰਸਰੀ ਕਲਾਸ ਦੇ ਸਕੂਲੀ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ। ਵਰਦੀਆਂ ਵੰਡਣ ਦੀ ਰਸਮ ਪਿੰਡ ਦੀ ਨਵੀਂ ਚੁਣੀ ਗਈ ਸਰਪੰਚ ਮਲਕੀਤ ਕੌਰ ਵੱਲੋਂ ਨਿਭਾਈ ਗਈ। ਉਨ੍ਹਾਂ ਸਕੂਲ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਦੇ ਮਾਤਾ-ਪਿਤਾ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਜਰਨੈਲ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸਕੂਲ ਵਿਚ ਬੱਚਿਆਂ ਨੂੰ ਦਾਖ਼ਲਾ ਲੈਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਟਾਫ਼ ਦੇ ਸਹਿਯੋਗ ਨਾਲ ਇੱਕ ਟੈਂਪੂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀ ਿਯਸ਼ਨ ਤੇ ਚੇਅਰਪਰਸਨ ਭੁਪਿੰਦਰ ਕੌਰ, ਪਿੰਡ ਦੇ ਗੁਰੂਘਰ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਘੁਮਾਣ, ਪੰਚਾਇਤ ਮੈਂਬਰਾਂ 'ਚ ਗੋਗੀ ਸਹੋਤਾ, ਕਰਮਵੀਰ ਸਿੰਘ, ਸ਼ਿੰਦਾ ਖਾਂ, ਬਲਵਿੰਦਰ ਸਿੰਘ, ਰੁਪਿੰਦਰ ਕੌਰ ਤੇ ਵਿਕੀ ਤੋਂ ਇਲਾਵਾ ਸਾਬਕਾ ਪੰਚ ਜਗਤਾਰ ਸਿੰਘ, ਜਸਪ੍ਰੀਤ ਸਿੰਘ ਅਕਸ਼ੈ , ਅਮਨਪ੍ਰੀਤ ਬਾਵਾ ਅਤੇ ਸ਼ਮਿੰਦਰ ਕੌਰ ਵੀ ਹਾਜ਼ਰ ਸਨ।