ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਮੈਡਲ
ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਮਗਾ
Publish Date: Thu, 22 Oct 2026 03:40 PM (IST)
Updated Date: Thu, 22 Oct 2026 03:42 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸੁਖਮਨਦੀਪ ਕੌਰ, ਵਾਸੀ ਪਿੰਡ ਛਾਹੜ, ਨੇ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ਵਿੱਚ ਅੰਡਰ-14 ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਸੁਖਮਨਦੀਪ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਉਸ ਦੀ ਮਿਹਨਤ ਅਤੇ ਖੇਡਾਂ ਪ੍ਰਤੀ ਲਗਨ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਹੈ। ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸਾਧੂ ਸਿੰਘ ਜੀ, ਚੇਅਰਮੈਨ ਗੁਰਮੀਤ ਕੌਰ ਅਤੇ ਪ੍ਰਿੰਸੀਪਲ ਮਨਜੀਤ ਪਾਲ ਸਿੰਘ ਨੇ ਸੁਖਮਨਦੀਪ ਕੌਰ ਅਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ। ਸਕੂਲ ਪ੍ਰਬੰਧਕਾਂ ਨੇ ਸੁਖਮਨਦੀਪ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਨਮਾਨਿਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਦੀ ਰਹੇਗੀ।