- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਲੋ ਡਾਂਸ ਮੁਕਾਬਲੇ ’ਚ ਦ ਰੂਟਸ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਸਹੋਦਿਆ ਸਕੂਲ ਕੰਪਲੈਕਸ ਸੰਗਰੂਰ ਵੱਲੋਂ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਨੌਰੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦ ਰੂਟਸ ਮਿਲੇਨੀਅਮ ਸਕੂਲ, ਖਨੌਰੀ ਦੇ ਵਿਦਿਆਰਥੀਆਂ ਨੇ ਸੁਨੀਲ ਸਰ ਦੀ ਰਹਿਨੁਮਾਈ ਹੇਠ ਉਤਸ਼ਾਹ ਨਾਲ ਭਾਗ ਲਿਆ।
ਇਸ ਪ੍ਰਤੀਯੋਗਤਾ ਵਿੱਚ ਸਕੂਲ ਦੇ ਕੁੱਲ ਤਿੰਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਹਿੰਦੀ ਸੋਲੋ ਡਾਂਸ ਸ਼੍ਰੇਣੀ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਤਨੀਸ਼ਾ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੰਜਾਬੀ ਸੋਲੋ ਡਾਂਸ ਮੁਕਾਬਲੇ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਜੈਸ਼ਵੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਡਾ. ਸੰਨੀ ਮਹਿਤਾ, ਡਾ. ਸ਼ਵੇਤਾ ਮਹਿਤਾ, ਸੰਜੀਵ ਸਿੰਗਲਾ ਅਤੇ ਰੇਖਾ ਰਾਣੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਮੁਖੀ ਡਾ. ਰਮਨਦੀਪ ਕੌਰ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਕਲਾ ਅਤੇ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।