ਗੁਰੂ ਤੇਗ਼ ਬਹਾਦਰ ਸਕੂਲ ਦੇ ਵਿਦਿਆਰਥੀ ਚਮਕੇ
ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀ ਚਮਕੇ
Publish Date: Wed, 07 Jan 2026 04:05 PM (IST)
Updated Date: Wed, 07 Jan 2026 04:08 PM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਨੈਤਿਕ ਸਿੱਖੀਆ ਇਮਤਿਹਾਨ ਸਕੂਲ ਬਰਨਾਲਾ, ਸੰਗਰੂਰ, ਮਾਨਸਾ, ਮਲੇਰਕੋਟਲਾ ਜ਼ੋਨ ਵਿੱਚੋਂ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀਆਂ ਦੋ ਵਿਦਿਆਰਥਣਾਂ ਅੰਮ੍ਰਿਤਵੀਰ ਕੌਰ ਅਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਨੂੰ ਬੱਚੇ ਦੇ ਮਾਪਿਆਂ ਤੇ ਅਤੇ ਉਨ੍ਹਾਂ ਦੀ ਮਿਹਨਤ ਤੇ ਅਨੁਸ਼ਾਸਨ ਤੇ ਮਾਣ ਹੈ। ਇਸ ਮੌਕੇ ਸਕੱਤਰ ਬਲਵੰਤ ਸਿੰਘ ਰੰਧਾਵਾ ਮੀਮਸਾ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਬੱਚੇ ਦੀ ਅਟੱਲ ਮਿਹਨਤ ਦਾ ਨਤੀਜਾ ਹੈ, ਜਿਸ ਨੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਿਬੀਰ ਸਿੰਘ ਨੇ ਵੀ ਵਿਦਿਆਰਥਣਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਦੀ ਇਹ ਮਿਹਨਤ ਭਵਿੱਖ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਦੀ ਨੀਂਹ ਰੱਖੇਗੀ।