- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੂਬੇ ਵਿੱਚੋਂ ਤੀਜਾ ਸਥਾਨ ਕੀਤਾ ਹਾਸਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਇਲਾਕੇ ਦੀ ਵਿਦਿਆ ਪੱਖੋਂ ਸਿਰਮੌਰ ਸੰਸਥਾ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ, ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਪ੍ਰਭਨੂਰ ਸਿੰਘ ਜਮਾਤ ਗਿਆਰਵੀਂ, ਆਰਟਸ ਅਤੇ ਦੇ ਮਨਦੀਪ ਸਿੰਘ ਜਮਾਤ ਬਾਰ੍ਹਵੀਂ, ਆਰਟਸ ਨੇ ਅੰਡਰ-19 ਕਬੱਡੀ ਟੂਰਨਾਮੈਂਟ ਸਟੇਟ ਮੁਕਾਬਲੇ ਵਿੱਚ ਸੰਗਰੂਰ ਜ਼ਿਲ੍ਹੇ ਦੀ ਨੁਮਾਇੰਦਗੀ ਕੀਤੀ। ਇਸ ਟੂਰਨਾਮੈਂਟ ਵਿੱਚ ਉਨ੍ਹਾਂ ਦੀ ਟੀਮ ਨੇ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸਾਧੂ ਸਿੰਘ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੀ ਚੇਅਰਮੈਨ ਮੈਡਮ ਗੁਰਮੀਤ ਕੌਰ ਅਤੇ ਪ੍ਰਿੰਸੀਪਲ ਮਨਜੀਤਪਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ, ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ।ਸਕੂਲ ਦੇ ਚੇਅਰਮੈਨ ਮੈਡਮ ਅਤੇ ਪ੍ਰਿੰਸੀਪਲ ਵੱਲੋਂ ਦੋਵਾਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਕਬੱਡੀ ਕੋਚ ਸੰਦੀਪ ਕੌਰ ਵੱਲੋ ਕਰਵਾਈ ਮਿਹਨਤ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਨਗੇ।