- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੇ ਗੁਰੂਘਰ ਟੇਕਿਆ ਮੱਥਾ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਿਟਲ ਸਟਾਰ ਬਚਪਨ ਪਲੇ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ, ਲਹਿਰਾਗਾਗਾ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰਦੁਆਰਾ ਸਾਹਿਬ ਲਹਿਰਾ ਵਿਖੇ ਮੱਥਾ ਟਿਕਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਨਾਲ ਜੁੜਨ ਦਾ ਸੁਨੇਹਾ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿੰਕਾ ਬਾਂਸਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਦੌਰੇ ਬੱਚਿਆਂ ਵਿੱਚ ਸੇਵਾ, ਨਿਮਰਤਾ, ਆਪਸੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਕਰਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਰਗਰਮੀ ਦਾ ਉਦੇਸ਼ ਬੱਚਿਆਂ ਵਿੱਚ ਧਾਰਮਿਕ ਭਾਵਨਾ, ਨਿਮਰਤਾ, ਸੇਵਾ ਅਤੇ ਆਪਸੀ ਪਿਆਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਸਕੂਲ ਦੇ ਡੀਪੀ ਨਰਿੰਦਰ ਸਿੰਘ, ਹੀਨਾ, ਜੈਨਮ, ਹੁਸਨਪ੍ਰੀਤ, ਸ਼ਿੰਦਰਪਾਲ, ਰੇਨੂ, ਮੀਨੂੰ, ਗੁਰਜੀਤ, ਪੂਨਮ, ਅਰਸ਼ਦੀਪ, ਪ੍ਰੀਤੀ, ਅਮਨਦੀਪ, ਇੰਦਰਜੀਤ ਕੌਰ ਆਦਿ ਮੌਜੂਦ ਸਨ।