ਮਾਝਾ/ਸਿੰਗਲਾ, ਭਵਾਨੀਗੜ੍ਹ : ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਵਿਚ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਵਿਚ ਹਿੱਸਾ ਪਾਉਂਦਿਆ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ 'ਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਅਪਣੇ ਹੱਥਾਂ ਵਿੱਚ 'ਧਰਤੀ ਸਾਡੀ ਮਾਂ ਹੈ ਇਸ ਨੂੰ ਜਿਉਂਦੇ ਜੀਅ ਨਾ ਸਾੜੋ' ਆਦਿ ਨਾਅਰੇ, ਕਿਸਾਨਾਂ ਨੂੰ ਖੇਤਾਂ ਵਿੱਚ ਫ਼ਸਲ ਦੀ ਰਹਿੰਦ-ਖੁੰਹਦ ਨੂੰ ਨਾ ਸਾੜਨ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪਣੇ ਸ਼ਹਿਰ ਨੂੰ ਸਫ਼ਾਈ ਪੱਖੋਂ ਸਾਫ਼ ਸੁਥਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਪਿ੍ਰੰਸੀਪਲ ਰੋਮਾ ਅਰੋੜਾ ਨੇ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਸਮੇਤ ਸਕੂਲ ਪ੍ਰਬੰਧਕ ਹਰਮੀਤ ਸਿੰਘ ਗਰੇਵਾਲ, ਜਗਜੀਤ ਸਿੰਘ ਗਰਚਾ, ਰਵਿੰਦਰ ਕੌਰ ਗਰਚਾ ਵੀ ਹਾਜ਼ਰ ਸਨ।