- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਗਹੀਰ ਐਗਰੋ ਇੰਡਸਟਰੀਜ਼ ਦਾ ਕੀਤਾ ਦੌਰਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸਥਾਨਕ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਨੇ ਵਿਦਿਆਰਥੀਆਂ ਨੇ ਅਧਿਆਪਕਾ ਮਿਸ ਸਪਨਾ ਅਤੇ ਮਨਜੀਤ ਕੌਰ ਦੀ ਅਗਵਾਈ ਵਿਚ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਦੀ ਪ੍ਰਕਿਰਿਆ ਤੋਂ ਜਾਣੂੰ ਹੋਣ ਅਤੇ ਉਦਯੋਗਿਕ ਖੇਤਰ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨ ਦੇ ਮੰਤਵ ਦੇ ਨਾਲ-ਨਾਲ ਉਤਪਾਦਨ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਨੂੰ ਸਮਝਣ ਅਤੇ ਇਸ ਖੇਤਰ ਵਿਚ ਭਵਿੱਖ ਦੇ ਕੈਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਲਾਕੇ ਦੀ ਨਾਮਵਰ ਉਦਯੋਗਿਕ ਸੰਸਥਾ ਗਹੀਰ ਐਗਰੋ ਇੰਡਸਟਰੀਜ਼ ਲਿਮਟਿਡ ਦਾ ਦੌਰਾ ਕੀਤਾ। ਦੌਰੇ ਦੌਰਾਨ ਕੰਪਨੀ ਦੀ ਟੀਮ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕੰਪਨੀ ਦੇ ਵੱਖ-ਵੱਖ ਉਤਪਾਦਨ ਵਿਭਾਗਾਂ ਦਾ ਦੌਰਾ ਕਰਵਾਇਆ। ਵਿਦਿਆਰਥੀਆਂ ਨੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਦੇ ਵੱਖ-ਵੱਖ ਪੜਾਵਾਂ ਨੂੰ ਨੇੜਿਓਂ ਦੇਖਿਆ ਅਤੇ ਉਤਪਾਦਨ ਪ੍ਰਕਿਰਿਆ, ਮਸ਼ੀਨਾਂ ਦੀ ਕਾਰਜ ਪ੍ਰਣਾਲੀ ਅਤੇ ਉਦਯੋਗਿਕ ਕੰਮਕਾਜ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਉਦਯੋਗਿਕ ਦੌਰੇ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਉਦਯੋਗਿਕ ਮਾਹੌਲ ਦਾ ਤਜਰਬਾ ਪ੍ਰਦਾਨ ਕੀਤਾ। ਇਸ ਨਾਲ ਉਨ੍ਹਾਂ ਦੀ ਤਕਨੀਕੀ ਸਮਝ ਨੂੰ ਵਧਾਉਣ ਅਤੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਦੇ ਖੇਤਰ ਵਿੱਚ ਰੁਜ਼ਗਾਰ ਅਤੇ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਸਮਝਣ ਵਿੱਚ ਮਦਦ ਮਿਲੀ। ਗਹੀਰ ਐਗਰੋ ਇੰਡਸਟਰੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਗਹੀਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਤਕਨੀਕੀ ਸਿੱਖਿਆ, ਵਿਹਾਰਕ ਗਿਆਨ ਅਤੇ ਉਦਯੋਗਿਕ ਖੇਤਰ ਨਾਲ ਜੋੜਨ ਲਈ ਅਜਿਹੀਆਂ ਵਿਦਿਅਕ ਪਹਿਲਕਦਮੀਆਂ ਨੂੰ ਮਹੱਤਵ ਦਿੰਦੀ ਹੈ। ਇਹ ਦੌਰਾ ਵਿਦਿਆਰਥੀਆਂ ਲਈ ਇੱਕ ਲਾਭਦਾਇਕ ਅਤੇ ਗਿਆਨਵਰਧਕ ਅਨੁਭਵ ਸਾਬਤ ਹੋਇਆ।