ਵਿਦਿਆਰਥੀਆਂ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ
ਵਿਦਿਆਰਥੀਆਂ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ
Publish Date: Wed, 01 Apr 2026 03:58 PM (IST)
Updated Date: Wed, 01 Apr 2026 04:01 PM (IST)

ਲਹਿਰਾਗਾਗਾ : ਕਰਨਲ ਗਰੁੱਪ ਆਫ਼ ਇੰਸਟੀਚਿਊਟਸ ਚੂੜਲ ਕਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੱਗੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਦਾ ਇੱਕ ਰੋਜ਼ਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਹ ਵਿੱਦਿਅਕ ਦੌਰਾ ਸੰਸਥਾ ਦੇ ਚੇਅਰਮੈਨ ਸੇਵਾਮੁਕਤ ਕਰਨਲ ਓਪੀ ਰਾਠੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਉਣਾ ਸੀ। ਇਸ ਦੌਰੇ ਨੂੰ ਸਫ਼ਲ ਬਣਾਉਣ ਵਿੱਚ ਸੰਸਥਾ ਦੇ ਡਾਇਰੈਕਟਰ ਨਰੇਸ਼ ਰਾਠੀ ਅਤੇ ਸਾਰੇ ਕਾਲਜ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ, ਕਿ ਅਜਿਹੇ ਦੌਰੇ ਨਾਂ ਸਿਰਫ਼ ਗਿਆਨ ਵਿੱਚ ਵਾਧਾ ਕਰਦੇ ਹਨ, ਸਗੋਂ ਆਪਣੀ ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਵੀ ਜੋੜਦੇ ਹਨ। ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਨਾਲ ਸਟਾਫ਼ ਮੈਂਬਰਾਂ ਵਿੱਚ ਸੁਖਵਿੰਦਰ ਪਾਲ ਸਿੰਘ, ਜਸਦੀਪ ਸਿੰਘ, ਡਾ. ਸਤਪਾਲ ਸਿੰਘ, ਬਾਲਪਿੰਦਰ ਸਿੰਘ, ਮੁਨੀਸ਼ ਅਤੇ ਅਮਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਸਮੇਂ ਮੈਨੇਜਮੈਂਟ ਨੇ ਕਿਹਾ ਕਿ ਸਾਡਾ ਮਕਸਦ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜਿਕ ਅਤੇ ਸੱਭਿਆਚਾਰਕ ਸਰਗਰਮੀਆਂ ਰਾਹੀਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਤਰ੍ਹਾਂ ਇਹ ਦੌਰਾ ਨਾ ਸਿਰਫ਼ ਜਾਣਕਾਰੀ ਭਰਪੂਰ ਰਿਹਾ, ਸਗੋਂ ਇਸ ਨੇ ਵਿਦਿਆਰਥੀਆਂ ਨੂੰ ਪੰਜਾਬ ਦੀ ਕਲਾ ਅਤੇ ਸਾਹਿਤ ਦੇ ਰੂਬਰੂ ਹੋਣ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕੀਤਾ।