ਪਰਦੀਪ ਸਿੰਘ ਕਸਬਾ, ਸੰਗਰੂਰ : ਧੂਰੀ ਦੇ ਨੇੜਲੇ ਪਿੰਡ ਭਸੌੜ ਦੇ ਨੌਜਵਾਨ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿ੍ਤਕ ਦੀ ਪਛਾਣ ਬੂਟਾ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ ਵਜੋਂ ਹੋਈ ਹੈ।

ਥਾਣਾ ਸਦਰ ਧੂਰੀ ਵਿਚ ਰੇਨੂੰ ਪਤਨੀ ਬੂਟਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਰੇਨੂੰ ਦੀ ਮਾਤਾ ਤੇ ਬੂਟੇ ਦੀ ਸੱਸ ਰਾਣੀ ਕੌਰ ਪਤਨੀ ਪਵਨ ਕੁਮਾਰ, ਸਹੁਰੇ ਪਵਨ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਆਜ਼ਾਦ ਨਗਰ ਧੂਰੀ ਖ਼ਿਲਾਫ਼ ਧਾਰਾ 306 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਰੇਨੂੰ ਪਤਨੀ ਬੂਟਾ ਸਿੰਘ ਨੇ ਦੱਸਿਆ ਕਿ 6 ਜੁਲਾਈ ਨੂੰ ਸਵੇਰੇ 7 ਵਜੇ ਬੂਟਾ ਸਿੰਘ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮੁਲਜ਼ਮਾਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ।