- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਭਵਾਨੀਗੜ੍ਹ ਦੇ ਐੱਸਐੱਚਓ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਬੱਚੀਆਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਮਾਂ ਨੇ ਰੋਟੀ ਖਾਣ ਤੋਂ ਬਾਅਦ ਦੋਵਾਂ ਨੂੰ ਵੱਖਰੇ ਕਮਰੇ ’ਚ ਸੁਆ ਦਿੱਤਾ ਸੀ। ਸਵੇਰੇ ਜਦੋਂ ਬੱਚੀਆਂ ਨੇ ਆਪਣੀ ਮਾਂ ਨੂੰ ਦੇਖਿਆ ਤਾਂ ਘਟਨਾ ਦਾ ਪਤਾ ਲੱਗਾ।

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਬਲਿਆਲ ਰੋਡ ਨੇੜੇ ਪ੍ਰੀਤ ਨਗਰ ’ਚ ਕਿਰਾਏ ਦੇ ਮਕਾਨ ’ਚ ਰਹਿ ਰਹੀ 36 ਸਾਲਾਂ ਤਲਾਕਸ਼ੁਦਾ ਮਹਿਲਾ ਕਰਮਜੀਤ ਕੌਰ ਦੀ ਲਾਸ਼ ਕਮਰੇ ’ਚ ਪੱਖੇ ਨਾਲ ਲਟਕਦੀ ਮਿਲੀ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਭਵਾਨੀਗੜ੍ਹ ਦੇ ਐੱਸਐੱਚਓ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਬੱਚੀਆਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਮਾਂ ਨੇ ਰੋਟੀ ਖਾਣ ਤੋਂ ਬਾਅਦ ਦੋਵਾਂ ਨੂੰ ਵੱਖਰੇ ਕਮਰੇ ’ਚ ਸੁਆ ਦਿੱਤਾ ਸੀ। ਸਵੇਰੇ ਜਦੋਂ ਬੱਚੀਆਂ ਨੇ ਆਪਣੀ ਮਾਂ ਨੂੰ ਦੇਖਿਆ ਤਾਂ ਘਟਨਾ ਦਾ ਪਤਾ ਲੱਗਾ। ਐੱਸਐੱਚਓ ਨੇ ਦੱਸਿਆ ਕਿ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੇ ਵਾਰਿਸਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।