- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨਾਮ ਕਾਲਜ ਦੇ ਵਿਦਿਆਰਥੀ ਖੇਡਾਂ ’ਚ ਚਮਕੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2026 ਕਾਲਜ ਦੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਖੇਡਾਂ ਵਿੱਚ ਆਪਣੀਆਂ ਜਿੱਤਾਂ ਦਰਜ ਕੀਤੀਆਂ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਕਾਲਜ ਦੀ ਟੇਨਿਸ ਬਾਲ ਕ੍ਰਿਕਟ ਟੀਮ ਲੜਕੀਆਂ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਐਥਲੈਟਿਕਸ ਵਿੱਚ ਗੁਰਹਰਮਨ ਸਿੰਘ ਨੇ 200 ਮੀਟਰ ਦੌੜ ਵਿੱਚੋਂ ਤੀਜਾ ਸਥਾਨ ਅਤੇ 400 ਮੀਟਰ ਦੌੜ ਵਿੱਚੋਂ ਦੂਜਾ ਸਥਾਨ, ਗਰਵ ਅਰੋੜਾ ਨੇ 100 ਮੀਟਰ ਦੌੜ ਵਿੱਚੋਂ ਤੀਜਾ ਸਥਾਨ, ਗੁਰਵਿੰਦਰ ਸਿੰਘ ਨੇ 400 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ ਅਤੇ 200 ਮੀਟਰ ਦੌੜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਪ੍ਰਦੀਪ ਸਿੰਘ ਨੇ 800 ਮੀਟਰ ਦੌੜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਟੇਬਲ ਟੈਨਿਸ ਵਿੱਚ ਸਤਨਾਮ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਅਤੇ ਜੂਡੋ ਵਿੱਚ ਨਮਰਤਾ ਰਾਣੀ ਨੇ 52 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਬਾਕਸਿੰਗ ਵਿੱਚੋਂ ਗੌਤਮ ਨੇ 60 ਕਿਲੋ ਭਾਰ ਵਰਗ ਵਿੱਚ ਤੀਜਾ ਸਥਾਨ, ਸਤਵੀਰ ਸਿੰਘ ਨੇ 90 ਕਿੱਲੋ ਭਾਗ ਵਰਗ ਵਿੱਚੋਂ ਪਹਿਲਾ ਸਥਾਨ, ਮਨਮੀਤ ਸਿੰਘ ਨੇ 75 ਕਿਲੋ ਭਾਗ ਵਰਗ ਵਿੱਚੋ ਦੂਜਾ ਸਥਾਨ, ਅਤੇ ਅਨਿਲ ਕੁਮਾਰ ਨੇ 60 ਕਿਲੋ ਭਾਰ ਵਰਗ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਸ਼ਾਮ ਸੁੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਅਚਲਾ, ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਤੋਂ ਪ੍ਰੋ. ਦਰਸ਼ਨ ਕੁਮਾਰ, ਪ੍ਰੋ. ਦਲਜੀਤ ਸਿੰਘ, ਅਤੇ ਪ੍ਰੋ. ਚਮਕੌਰ ਸਿੰਘ ਹਾਜ਼ਰ ਸਨ।