
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੰਗਲਵਾਰ ਨੂੰ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਸਿੰਘ (26) ਨੇ ਬਾਰਵੀਂ ਜਮਾਤ ਪਾਸ ਕੀਤੀ ਸੀ ਪਰ ਉਸ ਨੂੰ ਨੌਕਰੀ ਨਹੀਂ ਮਿਲ ਰਹੀ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਬੇਰੁਜ਼ਗਾਰੀ ਤੋਂ ਤੰਗ ਆ ਕੇ ਕਾਕੂਵਾਲਾ ਪਿੰਡ ਦੇ ਇਕ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀ-ਵ-ਨ ਲੀ-ਲ੍ਹਾ ਖ-ਤ-ਮ ਕਰ ਲਈ ਹੈ। ਮੰਗਲਵਾਰ ਨੂੰ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਸਿੰਘ (26) ਨੇ ਬਾਰਵੀਂ ਜਮਾਤ ਪਾਸ ਕੀਤੀ ਸੀ ਪਰ ਉਸ ਨੂੰ ਨੌਕਰੀ ਨਹੀਂ ਮਿਲ ਰਹੀ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਗੱਲ ਨੂੰ ਲੈ ਕੇ ਉਸ ਨੇ 15 ਅਗਸਤ ਨੂੰ ਕੋਈ ਜ਼ਹਿਰੀਲੀ ਸ਼ੈਅ ਨਿਗਲ਼ ਲਈ। ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਤੁਰੰਤ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਭੇਜ ਦਿੱਤਾ। ਉਥੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌ‘ਤ ਹੋ ਗਈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾ‘ਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।