ਹਸਪਤਾਲਾਂ ਦੀਆਂ ਕੰਟੀਨਾਂ ’ਤੇ ਸਿਲੰਡਰਾਂ ਦੀ ਸਪਲਾਈ ਬਣਾਈ ਜਾਵੇਗੀ ਯਕੀਨੀ : ਸਿਵਲ ਸਰਜਨ ਬਰਨਾਲਾ
ਹਸਪਤਾਲਾਂ ਦੀਆਂ ਕੰਟੀਨਾਂ ’ਤੇ ਸਿਲੰਡਰਾਂ ਦੀ ਸਪਲਾਈ ਬਣਾਈ ਜਾਵੇਗੀ ਯਕੀਨੀ :ਸਿਵਲ ਸਰਜਨ ਬਰਨਾਲਾ
Publish Date: Fri, 20 Mar 2026 06:29 PM (IST)
Updated Date: Sat, 21 Mar 2026 04:10 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ, ਸਰਕਾਰੀ ਸਿਹਤ ਸੰਸਥਾਵਾਂ ਤੇ ਨਰਸਿੰਗ ਹੋਮ ਵਿਖੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪਹਿਲ ਦੇ ਅਧਾਰ ‘ਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਯਕੀਨੀ ਬਣਾਈ ਗਈ ਹੈ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਦੀਆਂ ਕੰਟੀਨਾਂ ਜਾਂ ਇਨ ਹਾਊਸ ਕਿਚਨ ਵਿਖੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਸੰਸਥਾਵਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਬੰਧੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜਿਸ ਵੀ ਸੰਸਥਾ ਦੀ ਕੰਟੀਨ ਜਾਂ ਇਨ ਹਾਊਸ ਕਿਚਨ ਵਿਖੇ ਕਮਰਸ਼ੀਅਲ ਸਿਲੰਡਰ ਦੀ ਲੋੜ ਹੋਵੇਗੀ, ਉਸ ਨਾਲ ਸਬੰਧਤ ਹਸਪਤਾਲ ਜਾਂ ਸੰਸਥਾ ਵੱਲੋਂ ਆਪਣੀ ਸੰਸਥਾ ਦੇ ਮੁਖੀ ਤੋਂ ਕਮਰਸ਼ੀਅਲ ਸਿਲੰਡਰ ਦੀ ਲੋੜ ਸਬੰਧੀ ਅਪਰੂਵਲ ਨੂੰ ਵੈਰੀਫਾਈ ਕਰਵਾ ਕੇ ਸਿਲੰਡਰ ਨਾਲ ਸਬੰਧਤ ਗੈਸ ਏਜੰਸੀ ਦੀ ਸਾਈਟ ‘ਤੇ ਜਾ ਕੇ ਅਪਲਾਈ ਕਰਨਾ ਹੋਵੇਗਾ ਅਤੇ ਸਬੰਧਤ ਏਜੰਸੀ ਵੱਲੋਂ ਸੰਸਥਾ ਦੀ ਸਿਲੰਡਰ ਦੀ ਲੋੜ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਕਮੇਟੀ ਵੱਲੋਂ ਰੋਜ਼ਾਨਾ ਸਮੀਖਿਆ ਕੀਤੀ ਜਾਵੇਗੀ।