ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ: ਕੱਚੇ ਅਧਿਆਪਕਾਂ ਨੇ ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ, 25 ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋ ਨੋ ਵਾਰ ਮੀਟਿੰਗ ਦੇ ਕੇ ਰੱਦ ਕਰਨਾ ਸਰਕਾਰ ਨੂੰ ਵੰਗਾਰ ਹੈ। ਉਹਨਾਂ ਸਰਕਾਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਮਈ ਨੂੰ ਹੋਣ ਵਾਲੀ ਮੀਟਿੰਗ ਵਿਚ ਸਾਡੀ ਬਹਾਲੀ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਜਾਂਦਾ ਤਾਂ ਹਲਕੇ 'ਚ ਗੁਪਤ ਐਕਸ਼ਨ ਕੀਤੇ ਜਾਣਗੇ।
Publish Date: Sun, 24 May 2026 02:49 PM (IST)
Updated Date: Sun, 24 May 2026 02:50 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ। ਰਾਜ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕਾਂ (ਵਲੰਟੀਅਰਾਂ) ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਲੰਬੇ ਸਮੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਵੱਲੋ ਵਾਰ-ਵਾਰ ਮੀਟਿੰਗਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋ ਲਾਂਭੇ ਕੀਤਾ ਜਾ ਰਿਹਾ ਹੈ। ਬਹਾਲੀ ਨੂੰ ਲੈ ਕੇ ਸਮਾਂ ਲੰਘਾਇਆ ਜਾ ਰਿਹਾ ਹੈ।ਦਿੜ੍ਹਬਾ ਸ਼ਹਿਰ ਵਿਚ ਪ੍ਰਦਰਸ਼ਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਫ਼ਤਰ ਘੇਰਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਡੀਐਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਦੀ ਮੀਟਿੰਗ ਦੇ ਭਰੋਸੇ ਮਗ਼ਰੋਂ ਧਰਨਾ ਚੁੱਕਿਆ ਗਿਆ। ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋ ਨੋ ਵਾਰ ਮੀਟਿੰਗ ਦੇ ਕੇ ਰੱਦ ਕਰਨਾ ਸਰਕਾਰ ਨੂੰ ਵੰਗਾਰ ਹੈ। ਉਹਨਾਂ ਸਰਕਾਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਮਈ ਨੂੰ ਹੋਣ ਵਾਲੀ ਮੀਟਿੰਗ ਵਿਚ ਸਾਡੀ ਬਹਾਲੀ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਜਾਂਦਾ ਤਾਂ ਹਲਕੇ 'ਚ ਗੁਪਤ ਐਕਸ਼ਨ ਕੀਤੇ ਜਾਣਗੇ।
ਜਰਨੈਲ ਸਿੰਘ ਕਾਹਨਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਿਹਾ ਹੈ ਪਰ ਇਸ ਨੂੰ 2027 ਚ ਵਿਧਾਨ ਸਭਾ ਵੋਟਾਂ ਵਿਚ ਖਮਿਆਜ਼ਾ ਭੁਗਤਣਾ। ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ, ਵਰੁਣ ਖੇੜਾ ਫਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੁਸ਼ਿਆਰਪੁਰ, ਗੁਰਪ੍ਰੀਤ ਕੌਰ ਹੁਸ਼ਿਆਰਪੁਰ, ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੌਰ ਹੁਸ਼ਿਆਰਪੁਰ, ਨਵਦੀਪ ਸਿੰਘ ਅਕਾਵਾਲੀ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਤਾਂ ਰਾਣੀ ਮਾਨਸਾ, ਕਰਮਜੀਤ ਕੋਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ ਮਾਨਸਾ, ਵਜ਼ੀਰ ਸਿੰਘ ਬੁਢਲਾਡਾ, ਮਨਜੀਤ ਕੌਰ ਪਟਿਆਲਾ, ਵੀਰਪਾਲ ਕੌਰ ਅਤੇ ਸਮੂਹ ਸਾਥੀ ਹਾਜਰ ਸਨ। ਫੋਟੋ ਕੈਪਸ਼ਨ ਦਿੜ੍ਹਬਾ ਵਿਖੇ ਪ੍ਰਦਰਸ਼ਨਕਾਰੀ ਸ਼ਹਿਰ ਵਿੱਚ ਮੁਜ਼ਾਹਰਾ ਕਰਦੇ ਹੋਏ।