- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੌੜੇ ਹਿੱਤਾਂ ਦੀ ਪੂਰਤੀ ਲਈ ਪੰਚਾਇਤਾਂ ਨੂੰ ਮੁਅਤਲ ਕਰਨਾ ਮੰਦਭਾਗਾ -ਕੁਲਵੰਤ ਸਿੰਘ ਟਿੱਬਾ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਲਗਾਤਾਰ ਲੋਕਤੰਤਰਿਕ ਤਰੀਕੇ ਨਾਲ ਚੁਣੀਆਂ ਲੋਕਾਂ ਵੱਲੋਂ ਪੰਚਾਇਤਾਂ ਦੇ ਸਰਪੰਚਾਂ ਨੂੰ ਜਾਣ ਬੁੱਝ ਕੇ ਤੰਗ ਪਰੇਸ਼ਾਨ ਕਰਦਿਆਂ ਮੁਅਤਲ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਕਤ ਸਬਦਾ ਦਾ ਪ੍ਰਗਟਾਵਾ ਸਮਾਜਿਕ ਸੰਸਥਾ ਹੋਪ ਫਾਰ ਮਹਿਲ ਕਲ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਬੇਹੱਦ ਸਧਾਰਨ ਤੇ ਆਮ ਤਰੁਟੀਆਂ ਨੂੰ ਆਧਾਰ ਬਣਾ ਕੇ ਇੱਕ ਲੋਕਤੰਤਰਿਕ ਤਰੀਕੇ ਨਾਲ ਚੁਣੇ ਹੋਏ ਸਰਪੰਚ ਨੂੰ ਅਹੁਦੇ ਤੋਂ ਹਟਾ ਦੇਣਾ ਬੇਹੱਦ ਮਾੜਾ ਰੁਝਾਨ ਹੈ । ਕੁਲਵੰਤ ਸਿੰਘ ਟਿੱਬਾ ਨੇ ਇਹ ਵੀ 70 ਸਾਲ ਦੇ ਇਤਿਹਾਸ ਚ ਪਹਿਲੀ ਵਾਰ ਹੋਇਆ ਹੈ ਕਿ ਭਗਵੰਤ ਮਾਨ ਦੇ ਰਾਜ ਅੰਦਰ ਪਿੰਡਾਂ ਦੇ ਵਿਕਾਸ ਦਾ ਕੰਮ ਗ੍ਰਾਮ ਪੰਚਾਇਤਾ ਦੀ ਬਜਾਏ ਆਪਣੇ ਚਹੇਤੇ ਠੇਕੇਦਾਰਾਂ ਨੂੰ ਦਿੱਤਾ ਜਾ ਰਿਹਾ ਹੈ । ਜਿਸ ਕਰਕੇ ਪੰਚ ਤੇ ਸਰਪੰਚ ਮਾਨ ਸਰਕਾਰ ਤੋਂ ਬੇਹੱਦ ਨਿਰਾਸ ਹਨ । ਪੰਚਾਇਤਾ ਨੂੰ ਆਪਣੇ ਨਾਲ ਜੋੜੀ ਰੱਖਣ ਲਈ ਮੁੱਖ ਮੰਤਰੀ ਵੱਲੋਂ ਅਗਸਤ ਮਹੀਨੇ ਤੋਂ ਸਰਪੰਚਾਂ ਨੂੰ 10 ਹਜ਼ਾਰ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦਾ ਲਾਰਾ ਲਾਇਆ ਜਾ ਰਿਹਾ ਹੈ । ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੁਣ ਤੱਕ ਝੂਠ ਦੀ ਰਾਜਨੀਤੀ ਕੀਤੀ ਹੈ । ਮੁੱਖ ਮੰਤਰੀਂ ਭਗਵੰਤ ਮਾਨ ਦੀਆਂ ਲੋਕ ਮਿਲਣੀਆਂ