- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾ ਗਗਨਜੋਤ ਕੌਰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਾਇੰਸ ਮਿਸਟ੍ਰੈਸ ਗਗਨਜੋਤ ਕੌਰ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਸਕੂਲ ਦੇ ਹਰ ਕੰਮ ਦੇ ਵਿੱਚ ਅਧਿਆਪਕਾ ਗਗਨਜੋਤ ਕੌਰ ਦਾ ਆਪਣੇ ਵਿਦਿਆਰਥੀਆਂ ਅਤੇ ਬੱਚਿਆਂ ਨਾਲ ਇੱਕ ਖਾਸ ਲਗਾਅ ਹੈ। ਉਹ ਹਰ ਵੇਲੇ ਆਪਣੇ ਵਿਦਿਆਰਥੀਆਂ ਦੀ ਭਲਾਈ ਲਈ ਯਤਨਸ਼ੀਲ ਰਹਿੰਦੇ ਹਨ।
ਸਕੂਲ ਵਿੱਚ ਆਯੋਜਿਤ ਹਰ ਸਮਾਗਮ ਭਾਵੇਂ ਉਹ ਈਕੋ ਕਲੱਬ ਨਾਲ ਸੰਬੰਧਿਤ ਹੋਵੇ ਭਾਵੇਂ ਉਹ ਗਣਤੰਤਰ ਦਿਵਸ ਜਾਂ ਸੁਤੰਤਰਤਾ ਦਿਵਸ ਜਾਂ ਸਕੂਲ ਦੀਆਂ ਖੇਡਾਂ ਜਾਂ ਸਲਾਨਾ ਸਮਾਗਮ ਜਾਂ ਪੀਟੀਐਮ ਭਾਵ ਹਰ ਸਮਾਗਮ ਵਿੱਚ ਉਨ੍ਹਾਂ ਦਾ ਇੱਕ ਵਿਲੱਖਣ ਯੋਗਦਾਨ ਹੁੰਦਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਵੱਲੋਂ ਕਰਵਾਏ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਉੱਪ ਜਿਲਾ ਸਿੱਖਿਆ ਅਫਸਰ ਵੱਲੋਂ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸਿੱਖਿਆ ਵਿਭਾਗ ਨੂੰ ਮਿਲ ਰਹੇ ਸਹਿਯੋਗ ਦਾ ਭਰਵੀਂ ਸ਼ਲਾਘਾ ਕੀਤੀ ਗਈ। ਸਕੂਲ ਵਿੱਚ ਪੁੱਜਣ ਤੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ।