ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾ ਲੋਕਾਂ ਨਾਲ ਘਰ-ਘਰ ਨੌਕਰੀ ਸਮੇਤ ਮੁਲਾਜ਼ਮ ਵਰਗ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ, ਪਰ ਸੱਤਾ ਹਾਸਲ ਹੁੰਦਿਆਂ ਹੀ ਕੈਪਟਨ ਸਰਕਾਰ ਨੇ ਸਾਰੇ ਚੋਣ ਵਾਅਦੇ ਰੱਦੀ ਟੋਕਰੀ 'ਚ ਸੁੱਟ ਦਿੱਤੇ ਹਨ ਤੇ ਸੂਬੇ ਦਾ ਹਰ ਵਰਗ ਆਪਣੇ ਹੱਕਾਂ ਦੀ ਪ੍ਰਰਾਪਤੀ ਲਈ ਸੜਕਾਂ 'ਤੇ ਬੈਠਣ ਲਈ ਮਜ਼ਬੂਰ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡੀਟੀਐੱਫ ਪੰਜਾਬ ਇਕਾਈ ਬਰਨਾਲਾ ਦੇ ਜ਼ਿਲ੍ਹਾ ਪ੍ਰਰੈਸ ਸਕੱਤਰ ਬਲਜਿੰਦਰ ਕੁਮਾਰ ਪ੍ਰਭੂ ਨੇ ਪ੍ਰਰੈੱਸ ਨੋਟ ਜਾਰੀ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਪੱਕਾ ਮੋਰਚਾ ਲਗਾਈ ਬੈਠੇ ਹਨ, ਪਰ ਸਰਕਾਰ ਇਸ ਮਾਮਲੇ 'ਤੇ ਦੋਗਲੀ ਨੀਤੀ ਆਪਣਾ ਰਹੀ ਹੈਇਕ ਪਾਸੇ ਤਾਂ ਅਧਿਆਪਕਾਂ ਦੇ ਸਨਮਾਨ ਦੀ ਗੱਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਤੋਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਦਸੰਬਰ ਨੂੰ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਸਿੱਖਿਆਂ ਮੰਤਰੀ ਦੇ ਸ਼ਹਿਰ 'ਚ ਕੀਤੀ ਰੋਸ ਰੈਲੀ ਸਮੇਂ ਅਧਿਕਾਰੀਆਂ ਵੱਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਸੀ, ਤਿੰਨ ਦਸੰਬਰ ਨੂੰ ਜਦੋਂ ਜਥੇਬੰਦੀ ਦੇ ਨੁੰਮਾਇਦੇ ਮੀਟਿੰਗ ਲਈ ਪੁੱਜੇ, ਤਾਂ ਸਿੱਖਿਆ ਮੰਤਰੀ ਮੀਟਿੰਗ ਤੋਂ ਮੁੱਕਰ ਗਏ। ਸਰਕਾਰ ਦੇ ਇਸ ਵਤੀਰੇ ਨੂੰ ਲੈ ਕੇ ਅਧਿਆਪਕ ਵਰਗ 'ਚ ਰੋਸ ਪਾਇਆ ਜਾ ਰਿਹਾ ਹੈ। 10 ਤੇ 11 ਦਸੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ 'ਤੇ ਸਿੱਖਿਆ ਸਕੱਤਰ ਵੱਲੋਂ ਦਿੱਤੇ ਜਾ ਰਹੇ ਸਨਮਾਨ ਪੱਤਰਾਂ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਰਜਿੰਦਰ ਕੁਮਾਰ, ਅਮਰੀਕ ਸਿੰਘ ਤੇ ਰਜਿੰਦਰ ਸਿੰਘ ਹਾਜ਼ਰ ਸਨ।