- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਯੂਨੀਅਨ ਨੇ ਖਜ਼ਾਨਾ ਮੰਤਰੀ ਦੇ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਰੋਸ ਰੈਲੀ ਕੀਤੀ ਗਈ। ਇਸ ਉਪਰੰਤ ਯੂਨੀਅਨ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਮੀਟਿੰਗ ਕਰਨ ਦੇ ਵਾਅਦੇ ਕੀਤੇ ਗਏ ਪਰ ਅਜੇ ਤੱਕ ਕਿਸੇ ਵੀ ਮੀਟਿੰਗ ਵਿੱਚ ਉਨ੍ਹਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ ਇਸ ਕਰਕੇ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਦੇ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਆਏ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਕੱਚੇ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਪ੍ਰਸ਼ਾਸਨ ਵੱਲੋਂ ਯੂਨੀਅਨ ਨਾਲ 13 ਅਕਤੂਬਰ ਨੂੰ ਪੈਨਲ ਮੀਟਿੰਗ ਕਰਵਾਏ ਜਾਣ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਖਤਮ ਕੀਤਾ ਗਿਆ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜੇਕਰ 13 ਅਕਤੂਬਰ ਦੀ ਮੀਟਿੰਗ ਵਿੱਚ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ। ਇਸ ਮੌਕੇ ਵਿਕਾਸ ਸਾਹਨੀ ਪ੍ਰਧਾਨ, ਲਖਵਿੰਦਰ ਕੌਰ, ਗੁਰਪ੍ਰੀਤ ਸਿੰਘ ਘੁਮਾਣ ਵਰੁਣ ਖੇੜਾ, ਅਮਨਦੀਪ ਕੌਰ ਆਦਿ ਹਾਜ਼ਰ ਸਨ।