ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ : ਵਿਧਾਇਕ ਉਗੋਕੇ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ:- ਵਿਧਾਇਕ ਉਗੋਕੇ
Publish Date: Sun, 25 Oct 2026 07:03 PM (IST)
Updated Date: Mon, 26 Oct 2026 04:07 AM (IST)
: ਇਲਾਕਾ ਵਾਸੀਆਂ ਨੇ ਸ਼ੋਭਾ ਯਾਤਰਾ ਦਾ ਸ਼ਰਧਾ ਨਾਲ ਕੀਤਾ ਭਰਵਾਂ ਸਵਾਗਤ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਭਾਰਤੀਯ ਵਾਲਮੀਕ ਧਰਮ ਸਮਾਜ (ਭਾਵਾਧਸ) ਇਕਾਈ ਤਪਾ ਦੇ ਪ੍ਰਧਾਨ ਕੌਂਸਲਰ ਵਿਨੋਦ ਕੁਮਾਰ ਕਾਲਾ ਦੀ ਦੇਖ-ਰੇਖ ਹੇਠ ਸਮੁੱਚੇ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਗਈ। ਸਮਾਗਮ ਮੌਕੇ ਮੁੱਖ ਮਹਿਮਾਨ ਪਹੁੰਚੇ ਹਲਕਾ ਭਦੋੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਵੱਲੋਂ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਗਈ। ਸ਼ੋਭਾ ਯਾਤਰਾ ਦੌਰਾਨ ਪੂਰਾ ਮਾਹੌਲ ਧਾਰਮਿਕ ਸ਼ਰਧਾ ਅਤੇ ਆਪਸੀ ਭਾਈਚਾਰੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਭਾਜਪਾ ਤੋਂ ਹਲਕਾ ਭਦੌੜ ਦੇ ਇੰਚਾਰਜ ਧਰਮ ਸਿੰਘ ਫੌਜੀ ਆਦਿ ਨੇ ਸਾਂਝੇ ਤੌਰ ਤੇ ਕਿਹਾ ਕਿ ਭਗਵਾਨ ਵਾਲਮੀਕੀ ਜੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਵਲੋਂ ਰਚੀ ਗਈ ਰਾਮਾਇਣ ਸਮੁੱਚੀ ਮਨੁੱਖਤਾ ਨੂੰ ਸੱਚਾਈ, ਨੇਕੀ, ਮਰਿਆਦਾ ਅਤੇ ਸਦਾਚਾਰ ਦੇ ਰਾਹ ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਪਿਆਰ, ਦਇਆ, ਸਮਾਨਤਾ ਅਤੇ ਹਰ ਮਨੁੱਖ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਬਹੁਤ ਜ਼ਰੂਰੀ ਹੈ। ਸਮਾਜ ਦੀ ਅਸਲ ਤਰੱਕੀ ਤਾਂ ਹੀ ਸੰਭਵ ਹੈ, ਜਦੋਂ ਹਰ ਵਿਅਕਤੀ ਨੂੰ ਬਰਾਬਰ ਦੇ ਮੌਕੇ ਮਿਲਣ ਅਤੇ ਸਮਾਜ ਵਿਚੋਂ ਭੇਦਭਾਵ ਤੇ ਨਫ਼ਰਤ ਨੂੰ ਖ਼ਤਮ ਕਰਕੇ ਆਪਸੀ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਨੇ ਸਿੱਖਿਆ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਸਮਾਜਿਕ ਜਾਗਰੂਕਤਾ ਅਤੇ ਤਰੱਕੀ ਦਾ ਅਹਿਮ ਆਧਾਰ ਹੈ। ਸਾਨੂੰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਏ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਧਾਰਮਿਕ ਤਸਵੀਰਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ, ਦੀਪਕ ਕੁਮਾਰ ਮੌੜ, ਰਵੀ ਮੌੜ, ਮੇਲਾ ਕਾਲੀਆ, ਰਾਜ ਮਾਰਕੰਡਾ, ਚਰਨਜੀਤ ਸਿੰਘ ਹੈਪੀ, ਗੁਰਤੇਜ ਸਿੰਘ ਧਾਲੀਵਾਲ, ਅਮਨ ਦਰਾਕਾ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਹੈਰੀ ਧੂਰਕੋਟ, ਹਰਿੰਦਰ ਗੋਗੀ ਤੋਂ ਇਲਾਵਾ ਜੋਨੀ ਕੁਮਾਰ, ਮੋਹਿਤ ਮੇਸੀ, ਸਿਕੰਦਰ ਕੁਮਾਰ, ਅਰਜਨ ਕੁਮਾਰ,ਅਜੇ ਕੁਮਾਰ, ਰਾਜ ਕੁਮਾਰ, ਜੋਨੀ ਕੁਮਾਰ, ਰੋਹਿਤ ਕੁਮਾਰ, ਡਾ. ਰਾਕੇਸ਼, ਹੈਪੀ, ਸੰਜੇ ਕੁਮਾਰ, ਵਿੱਕੀ ਕੁਮਾਰ, ਲੱਡੂ, ਗੋਰਾ, ਸਰਬਜੀਤ ਸਿੰਘ, ਮਾਸਟਰ ਜਸਵੰਤ, ਅਭਿਸ਼ੇਕ ਆਦਿ ਵੱਡੀ ਗਿਣਤੀ ਚ ਸ਼ਰਧਾਲੂ ਮੌਜੂਦ ਸਨ।