
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੈਰਾਮਾਊਂਟ ਸਕੂਲ ’ਚ ਮਨਾਇਆ ਤੀਆਂ ਦਾ ਤਿਉਹਾਰ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਤੀਜ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ਼ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਬੱਚਿਆਂ ਵੱਲੋਂ ਬੋਲੀਆਂ ਪਾ ਕੇ ਕੀਤੀ ਗਈ। ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪਹਿਰਾਵਾ ਪਾ ਕੇ ਪੰਜਾਬੀ ਸੱਭਿਆਚਾਰਕ ਗੀਤਾਂ ਤੇ ਗਿੱਧਾ, ਭੰਗੜਾ , ਗੁਰੱਪ ਡਾਂਸ ਪੇਸ਼ ਕਰਕੇ ਸਭ ਨੂੰ ਨੱਚਣ ਟੱਪਣ ਲਾ ਦਿੱਤਾ।ਇਸ ਤੋਂ ਇਲਾਵਾ ਜੁਬਾਨੀ ਤੌਰ ’ਤੇ ਗੀਤ ਸਿੱਠਣੀਆਂ, ਟੱਪੇ ਆਦਿ ਦੀ ਪੇਸ਼ਕਾਰੀ ਦਿੱਤੀ। ਇਸ ਸੱਭਿਆਚਾਰਕ ਪ੍ਰੋਗਰਾਮ ਦਾ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਭਰਪੂਰ ਆਨੰਦ ਮਾਣਿਆ । ਪ੍ਰੋਗਰਾਮ ਵਿੱਚ ਬੱਚਿਆਂ ਦੇ ਡਾਂਸ ਮੁਕਾਬਲੇ ਵੀ ਕਰਵਾਏ ਗਏ । ਇਸ ਤੋਂ ਇਲਾਵਾ ਮਿਸ ਤੀਜ਼ ਮੁਕਾਬਲਾ ਵੀ ਕਰਵਾਇਆ ਗਿਆ ।ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਵੱਲੋਂ ਸਾਰੇ ਬੱਚਿਆਂ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ ਅਤੇ ਆਪਣੇ ਸੱਭਿਆਚਾਰ ਪ੍ਰਤੀ ਜਾਗਰੂਕ ਰਹਿ ਕੇ ਇਸ ਪ੍ਰਤੀ ਹਰ ਸੰਭਵ ਤੇ ਸੰਜੀਦਾ ਕਦਮ ਪੁੱਟਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰ. ਯਸਪਾਲ ਸਿੰਘ, ਵਾਇਸ ਪ੍ਰਿੰ. ਅੰਕਿਤ ਕਾਲੜਾ, ਨੈਬ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਕੌਰ, ਪੁਸ਼ਪਿੰਦਰ ਕੌਰ ਹਾਜ਼ਰ ਸਨ।