ਜਦੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਮੰਤਰੀ ਅਮਨ ਅਰੋੜਾ ਤੋਂ ਸਵਾਲ ਪੁੱਛਣ ਲਈ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਵੀਡੀਓ ਪਾ ਕੇ ਦਿੱਤਾ ਗਿਆ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਕੌਂਸਲ ਚੋਣ ਪ੍ਰਚਾਰ ਲਈ ਲੌਂਗੋਵਾਲ ਪਹੁੰਚਣ ਤੋਂ ਠੀਕ ਪਹਿਲਾਂ ਵੀਰਵਾਰ ਸਵੇਰੇ ਕਸਬੇ ਵਿੱਚ ਮਾਹੌਲ ਉਸ ਸਮੇਂ ਗਰਮਾ ਗਿਆ। ਜਦੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਮੰਤਰੀ ਅਮਨ ਅਰੋੜਾ ਤੋਂ ਸਵਾਲ ਪੁੱਛਣ ਲਈ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਵੀਡੀਓ ਪਾ ਕੇ ਦਿੱਤਾ ਗਿਆ। ਕਿਸਾਨ ਆਗੂ ਦੀ ਵੀਡੀਓ ਸੋਸ਼ਲ ਮੀਡੀਆ ਤੇ ਜਨਤਕ ਹੁੰਦੇ ਸਾਰ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਲੌਂਗੋਵਾਲ ਦੀਆਂ ਗਲੀਆਂ ਵਿੱਚੋਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।
ਚੋਣ ਪ੍ਰਚਾਰ ਅਤੇ ਕਿਸਾਨ ਵਿਰੋਧ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੌਂਗੋਵਾਲ ਪਹੁੰਚਣ ਵਾਲੇ ਹਨ। ਉਨ੍ਹਾਂ ਦੇ ਦੌਰੇ ਦੀ ਖ਼ਬਰ ਫੈਲਦੇ ਹੀ, ਬੀਕੇਯੂ ਏਕਤਾ ਆਜ਼ਾਦ ਦੇ ਕਾਰਕੁੰਨ ਅਤੇ ਸਥਾਨਕ ਪਿੰਡ ਵਾਸੀ ਯੂਨੀਅਨ ਦੇ ਝੰਡੇ ਲੈ ਕੇ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਉਤਰ ਆਏ। ਕਿਸਾਨਾਂ ਵੱਲੋਂ ਅਪਣਾਏ ਗਏ ਇਸ ਹਮਲਾਵਰ ਰੁਖ਼ ਨੂੰ ਦੇਖਦੇ ਹੋਏ, ਸਥਾਨਕ ਪ੍ਰਸ਼ਾਸਨ ਨੇ ਪੂਰੇ ਖੇਤਰ ਨੂੰ ਪੁਲਿਸ ਛਾਉਣੀ ਵਿਚ ਬਦਲ ਦਿੱਤਾ ਹੈ।
ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਪੰਜਾਬ ਪੁਲਿਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਨਾਲ-ਨਾਲ ਹਾਈ ਅਲਰਟ 'ਤੇ ਹਨ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ, ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਬਹੁਤ ਸਾਵਧਾਨੀ ਵਰਤ ਰਿਹਾ ਹੈ ਕਿ ਮੰਤਰੀ ਦੇ ਨਿਰਧਾਰਤ ਪ੍ਰੋਗਰਾਮ ਦੌਰਾਨ ਕੋਈ ਝੜਪ ਨਾ ਹੋਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਜਾਰੀ ਕੀਤੀ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਸੰਤ ਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ: "ਸਰਕਾਰ ਅਤੇ ਪ੍ਰਸ਼ਾਸਨ ਭਾਵੇਂ ਕਿੰਨੀ ਵੀ ਪੁਲਿਸ ਤਾਇਨਾਤ ਕਰੇ, ਅਸੀਂ ਆਪਣੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨਾ ਬੰਦ ਨਹੀਂ ਕਰਾਂਗੇ। ਅਸੀਂ ਕੌਂਸਲ ਚੋਣਾਂ ਲਈ ਪ੍ਰਚਾਰ ਕਰਨ ਲਈ ਇੱਥੇ ਪਹੁੰਚਣ ਵਾਲੇ ਮੰਤਰੀਆਂ ਅਤੇ ਆਗੂਆਂ ਨੂੰ ਆਪਣੀਆਂ ਮੰਗਾਂ ਅਤੇ ਸਰਕਾਰ ਦੇ ਅਧੂਰੇ ਵਾਅਦਿਆਂ ਬਾਰੇ ਸਪੱਸ਼ਟ ਸਵਾਲ ਪੁੱਛਾਂਗੇ।"
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਲੌਂਗੋਵਾਲ ਪਹੁੰਚਣ ਤੋਂ ਠੀਕ ਪਹਿਲਾਂ ਕਿਸਾਨਾਂ ਵੱਲੋਂ ਕੀਤੀ ਗਈ ਤਾਕਤ ਦਾ ਇਹ ਪ੍ਰਦਰਸ਼ਨ ਸਥਾਨਕ ਪ੍ਰਸ਼ਾਸਨ ਅਤੇ ਸੱਤਾਧਾਰੀ ਪਾਰਟੀ ਦੋਵਾਂ ਲਈ ਇੱਕ ਵੱਡੀ ਚੁਣੌਤੀ ਵਜੋਂ ਉਭਰਿਆ ਹੈ। ਇਸ ਵੇਲੇ, ਪੁਲਿਸ ਅਤੇ ਕਿਸਾਨ ਮੌਕੇ 'ਤੇ ਇੱਕ ਦੂਜੇ ਦੇ ਸਾਹਮਣੇ ਹਨ ਹਾਲਾਂਕਿ, ਸਥਿਤੀ ਕਾਬੂ ਵਿੱਚ ਹੈ, ਅਤੇ ਮਾਰਚ ਸ਼ਾਂਤੀਪੂਰਵਕ ਅੱਗੇ ਵਧ ਰਿਹਾ ਹੈ।