- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰਗੜ੍ਹ ਚ 25ਵਾਂ ਸਿਲਵਰ ਜੁਬਲੀ ਦੁਸਹਿਰਾ ਮੇਲਾ 20 ਅਕਤੂਬਰ ਨੂੰ ਹੋਵੇਗਾ

ਪੰਜਾਬੀ ਗਾਇਕਾਂ, ਫ਼ਿਲਮੀ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦੇ ਨਾਲ ਹੋਵੇਗਾ, ਰਾਵਣ ਦਹਿਨ
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਮ,
ਅਮਰਗੜ੍ਹ : ਧੰਨ-ਧੰਨ ਬਾਬਾ ਗਿਆਨ ਦਾਸ ਜੀ ਦੀ ਅਪਾਰ ਕਿਰਪਾ ਸਦਕਾ ਹੀਰਾ ਇੰਟਰਨੈਸ਼ਨਲ ਗਰੁੱਪ ਅਮਰਗੜ੍ਹ ਵੱਲੋਂ ਚੇਅਰਮੈਨ ਸਾਗਰ ਸਿੰਘ ਦੀ ਅਗਵਾਈ ਹੇਠ ਪੰਜਾਬ ਦਾ ਪ੍ਰਸਿੱਧ 25ਵਾਂ ਸਿਲਵਰ ਜੁਬਲੀ ਦੁਸਹਿਰਾ ਮੇਲਾ 20 ਅਕਤੂਬਰ ਨੂੰ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਦੇ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹੀਰਾ ਸਿੰਘ ਨੇ ਦੱਸਿਆ ਕਿ ਮੇਲਾ ਬੜੀ ਸ਼ਾਨੋ-ਸ਼ੌਕਤ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕਾਂ, ਫ਼ਿਲਮੀ ਕਲਾਕਾਰਾਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਜਾਣਗੇ, ਜੋ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਜੱਗੀ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਰਾਜਨੀਤਿਕ ਆਗੂਆਂ, ਸਮਾਜ ਸੇਵੀਆਂ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ। ਮੇਲੇ ਦੌਰਾਨ ਰਾਵਣ ਦਹਨ ਦੇ ਨਾਲ-ਨਾਲ ਸ਼ਾਨਦਾਰ ਇਲੈਕਟ੍ਰਿਕ ਆਤਿਸ਼ਬਾਜ਼ੀ ਵੀ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਪੰਜਾਬ ਭਰ ਦੇ ਲੋਕਾਂ ਨੂੰ ਇਸ ਸ਼ਾਨਦਾਰ ਦੁਸਹਿਰਾ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ।