- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26ਵਾਂ ਮੈਂਗਲ ਸਿੰਘ ਵਾਲੀਬਾਲ ਕੱਪ ਭਲਕੇ ਤੋਂ ਹੋਵੇਗਾ ਸ਼ੁਰੂ

ਦੇਸ਼ ਦੀਆਂ ਨਾਮਵਰ ਯੂਨੀਵਰਸਿਟੀਆਂ ਦੀਆਂ ਟੀਮਾਂ ਲੈਣਗੀਆਂ ਭਾਗ
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ
ਅਮਰਗੜ੍ਹ : ਮੈਂਗਲ ਸਿੰਘ ਅਮਰਗੜ੍ਹ ਮੈਮੋਰੀਅਲ ਟਰੱਸਟ ਦੀ ਮੀਟਿੰਗ ਟਰੱਸਟ ਦੇ ਪ੍ਰਧਾਨ ਸਿਕੰਦਰ ਸਿੰਘ ਚੀਮਾ ਡੀਐੱਸਪੀ ਦੀ ਪ੍ਰਧਾਨਗੀ ਹੇਠ ਵਾਲੀਬਾਲ ਸਟੇਡੀਅਮ ਅਮਰਗੜ੍ਹ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਟਿਵਾਣਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26ਵਾਂ ਸੀਨੀਅਰ ਮੈਂਗਲ ਸਿੰਘ ਵਾਲੀਬਾਲ ਟੂਰਨਾਮੈਂਟ 27 ਨਵੰਬਰ ਤੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੈਂਗਲ ਸਿੰਘ ਮੈਮੋਰੀਅਲ ਐਵਾਰਡ, ਮਾਸਟਰ ਲਛਮਣ ਸਿੰਘ ਮੈਮੋਰੀਅਲ ਐਵਾਰਡ ਅਤੇ ਮਾਸਟਰ ਅਮਰ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਵਰਗ ਵਿੱਚ ਪੰਜਾਬ ਯੂਨੀਵਰਸਿਟੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੀਆਂ ਟੀਮਾਂ ਭਾਗ ਲੈਣਗੀਆਂ। ਇਸੇ ਤਰ੍ਹਾਂ ਲੜਕਿਆਂ ਦੇ ਵਰਗ ਵਿੱਚ ਪੀਆਈਐੱਸ. ਮੋਹਾਲੀ, ਪੰਜਾਬ ਯੂਨੀਵਰਸਿਟੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ, ਪੀਐੱਸਪੀਸੀਐੱਲ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਟੀਮਾਂ ਆਪਣੇ ਖੇਡ ਜੌਹਰ ਦਿਖਾਉਣਗੀਆਂ।ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਿਹਾ ਹੈ।