ਆਪ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ : ਮੇਅਰ ਆਪ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ : ਮੇਅਰ ਹਸਨਪ੍ਰੀਤ ਭਾਰਦਵਾਜ
Publish Date: Wed, 07 Oct 2026 04:47 PM (IST)
Updated Date: Thu, 08 Oct 2026 04:03 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਗਿਆ ਹੈ ਤੇ ਗਲੀਆਂ, ਨਾਲੀਆਂ, ਸੜਕਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਸੜਕਾਂ ਦੀ ਮੁਰੰਮਤ, ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣਾ ਅਤੇ ਸੇਵਾਵਾਂ ਨੂੰ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਸਰਕਾਰ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਹੂਲਤਾਂ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਲਈ ਖੇਡਾਂ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।