ਪੰਚਾਇਤ ਮੈਂਬਰ ਬਲਕਾਰ ਸਿੰਘ ਦੀ ਅੰਤਿਮ ਅਰਦਾਸ ਹੋਈ ਪੰਚਾਇਤ ਮੈਂਬਰ ਬਲਕਾਰ ਸਿੰਘ ਦੀ ਅੰਤਿਮ ਅਰਦਾਸ ਹੋਈ
Publish Date: Fri, 21 Aug 2026 03:44 PM (IST)
Updated Date: Sat, 22 Aug 2026 04:00 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪਿੰਡ ਰੋਗਲਾ ਦੇ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਚਾਇਤ ਮੈਂਬਰ ਬਲਕਾਰ ਸਿੰਘ ਦੀ ਅੰਤਿਮ ਅਰਦਾਸ ਸਮੇਂ ਵੱਖ-ਵੱਖ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਪਾਰਟੀਆਂ ਦੇ ਆਗੂ ਸ਼ਾਮਿਲ ਹੋਏ। ਸਾਰੇ ਹੀ ਆਗੂਆਂ ਨੇ ਬਲਕਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਇਸ ਨੌਜਵਾਨ ਦੀ ਚੜ੍ਹਦੀ ਉਮਰੇ ਹੀ ਮੌਤ ਹੋ ਜਾਣੀ ਜਿੱਥੇ ਉਸਦੇ ਪਰਿਵਾਰ ਨੂੰ ਘਾਟਾ ਪਿਆ ਹੈ ਇਸ ਦੇ ਨਾਲ ਹੀ ਪਿੰਡ ਰੋਗਲਾ ਨੂੰ ਵੀ ਵੱਡਾ ਘਾਟਾ ਪਿਆ ਹੈ ਕਿਉਂਕਿ ਉਹ ਮੌਜੂਦਾ ਪੰਚਾਇਤ ਦੇ ਮੈਂਬਰ ਸਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਉਨਾਂ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਐੱਸਜੀਪੀਸੀ ਮੈਂਬਰ ਹਰਦੇਵ ਸਿੰਘ ਰੋਗਲਾ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਪੰਚਾਇਤ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਸਿੱਧੂ, ਚੇਅਰਪਰਸਨ ਬਲਾਕ ਸੰਮਤੀ ਦਿੜਬਾ ਮਨਜੀਤ ਕੌਰ, ਰਣਜੀਤ ਸਿੰਘ ਖੇਤਲਾ, ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਬਰਮਾ ਸਿੰਘ ਜਨਾਲ, ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਕੌਹਰੀਆਂ ਸੰਦੀਪ ਕੌਰ, ਬੀਡੀਪੀਓ ਦਿੜਬਾ ਪ੍ਰਦੀਪ ਸ਼ਾਰਦਾ, ਕਮਲ ਸ਼ਰਮਾ, ਪਰਗਟ ਸਿੰਘ ਕਲੇਰ ਅਤੇ ਹੋ ਆਗੂਆਂ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਬਲਕਾਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ।