ਮੁਕੇਸ਼ ਸਿੰਗਲਾ, ਭਵਾਨੀਗੜ੍ਹ :

ਬੀਤੀ ਦੇਰ ਰਾਤ ਇੱਥੇ ਪੁਰਾਣੇ ਬੱਸ ਸਟੈਂਡ ਨੇੜੇ ਬਠਿੰਡਾ-ਜੀਰਕਪੁਰ ਨੈਸ਼ਨਲ ਹਾਈਵੇ 'ਤੇ ਇੱਕ ਕਾਰ ਅਤੇ ਅਵਾਰਾ ਪਸ਼ੂ ਵਿਚਕਾਰ ਹਾਦਸਾ ਹੋ ਗਿਆ। ਹਾਦਸੇ 'ਚ ਕਾਰ ਦਾ ਚਾਲਕ ਵਾਲ-ਵਾਲ ਬਚ ਗਿਆ।

ਜਾਣਕਾਰੀ ਅਨੁਸਾਰ ਪਟਿਆਲਾ ਤੋਂ ਸੰਗਰੂਰ ਕਾਰ ਰਾਹੀਂ ਵਾਪਸ ਆ ਰਿਹਾ ਸੰਗਰੂਰ ਨਿਵਾਸੀ ਅਸ਼ਵਨੀ ਕੁਮਾਰ ਜਦੋਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨਜਦੀਕ ਪੁਹੰਚਿਆ ਤਾਂ ਸੜਕ ਵਿਚਕਾਰ ਘੁੰਮਦੇ ਇੱਕ ਆਵਾਰਾ ਪਸ਼ੂ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਹਾਦਸੇ 'ਚ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਤੇ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ 'ਤੇ ਪਹੁੰਚੇ ਹਾਈਵੇ ਪੈਟਰੋਲਿੰਗ ਪੁਲਸ ਦੇ ਮੁਲਾਜ਼ਮਾਂ ਨੇ ਆਵਾਜਾਈ ਨੂੰ ਸੁਚਾਰੂ ਕੀਤਾ।