ਬਸਪਾ ਨੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਬਹੁਜਨ ਸਮਾਜ ਪਾਰਟੀ ਨੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Publish Date: Fri, 03 Jul 2026 04:52 PM (IST)
Updated Date: Sat, 04 Jul 2026 04:03 AM (IST)
ਮੰਗਾਂ ਦੀ ਪ੍ਰਾਪਤੀ ਲਈ ਡੀਸੀ ਰਾਹੀ ਪੰਜਾਬ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ’ਚੋਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੀ ਰਿਜਰਵੇਸ਼ਨ ਖ਼ਤਮ ਕਰਨ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਆਪਣੀ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਡੀਸੀ ਰਾਹੀ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ, ਲੈਕਚਰਾਰ ਸੁਰਜਨ ਸਿੰਘ ਤੇ ਅਮਰਜੀਤ ਸਿੰਘ ਜਲੂਰ ਨੇ ਦੱਸਿਆ ਕਿ ਪੰਜਾਬ ਅੰਦਰ ਜਦ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਈ ਹੈ ਉਦੋਂ ਤੋਂ ਹੀ ਘੱਟ ਗਿਣਤੀਆਂ ਅਨੁਸੂਚਿਤ ਜਾਤੀਆਂ ਤੇ ਹੋਰ ਪਾਛੜੀਆਂ ਸ੍ਰੇਣੀਆਂ ਨਾਲ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਲੈਕਚਰਰਾਂ ਲਈ ਯੋਗ ਉਮੀਦਵਾਰਾਂ ਪਾਸੋਂ ਵਿਗਿਆਪਨ ਜਰੀਏ ਅਰਜੀਆਂ ਦੀ ਮੰਗ ਕੀਤੀ ਗਈ ਹੈ, ਇਨ੍ਹਾਂ ਵਿਗਿਆਪਨਾਂ ’ਚ ਦੇਖਣ ਤੇ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ੍ਰੇਣੀਆਂ ਦੇ ਉਮੀਦਵਾਰਾਂ ਲਈ ਲੋੜੀਦੀਆਂ ਅਸਾਮੀਆਂ ਵੀ ਰਾਖਵੀਆਂ ਨਹੀਂ ਰੱਖੀਆਂ ਹਨ। ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਸ੍ਰੇਣੀਆਂ ਨੂੰ ਬਾਹਰ ਰੱਖਣ ਸੰਵਿਧਾਨਿਕ ਤੌਰ ’ਤੇ ਰਿਜਰਵਰੇਸ਼ਨ ਨੀਤੀ ਤੇ ਸੂਬੇ ਦੇ ਕਾਨੂੰਨੀ ਨਿਯਮਾਂ ਦੀ ਉਲੰਘਣਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੌਜੂਦਾ ਵਿਗਿਆਪਨਾਂ ਤੇ ਤੁਰੰਤ ਰੋਕ ਲਗਾਈ ਜਾਵੇ, ਪੰਜਾਬ ਅੰਦਰ ਰਿਜਰਵਰੇਸ਼ਨ ਨੀਤੀ ਦੀ ਸਖਤੀ ਨਾਲ ਪਾਲਣਾ ਕਰਨ ਲਈ ਰੋਸਟਰ ਪੁਆਇੰਟਾਂ ਦੀ ਮੁੜ ਗਣਨਾ ਕਰਵਾਈ ਜਾਵੇ, ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਨਿਯਮਾਂ ਅਨੁਸਾਰ ਸੀਟਾਂ ਰਾਖਵੀਆਂ ਰੱਖ ਕੇ ਨਵੇਂ ਸੋਧੇ ਹੋਏ ਭਰਤੀ ਦੇ ਵਿਗਿਆਪਨ ਜਾਰੀ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਨਿਯਮਾਂ ਅਨੁਸਾਰ ਸੀਟਾਂ ਰਾਖਵੀਆਂ ਨਾ ਕੀਤੀਆਂ ਤਾਂ ਬਸਪਾ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਤੇ ਪੂਰੇ ਨਹੀਂ ਕੀਤੇ, ਜਿਸ ਕਾਰਨ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ਾਂ ਦੇ ਰਾਹ ਪੈਣਾ ਪੈ ਰਿਹਾ ਹੈ। ਜੇਕਰ ਨੌਜਵਾਨ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਦਾ ਹੈ ਤਾਂ ਹੱਕ ਮੰਗਦੇ ਨੌਜਵਾਨਾਂ ਉੱਪਰ ਪੁਲਿਸ ਵੱਲੋਂ ਜਬਰੀ ਲਾਠੀਚਾਰਜ਼ ਕਰਵਾਕੇ ਉਨ੍ਹਾਂ ਦੀ ਆਵਾਜ਼ ਨੂੰ ਦਵਾਇਆ ਜਾ ਰਿਹਾ ਹੈ। ਇਸ ਮੌਕੇ ਜਗਰੂਪ ਸਿੰਘ, ਜਗਤਾਰ ਸਿੰਘ ਬੀਹਲਾ, ਹਾਕਮ ਸਿੰਘ ਨੂਰ, ਕਰਮਜੀਤ ਸਿੰਘ ਖੁੱਡੀ, ਅਵਤਾਰ ਸਿੰਘ ਖੁੱਡੀ, ਹਰੀ ਰਾਮ ਮਹਿਮੀ, ਜਨਕ ਜਲੂਰ ਦਰਸ਼ਨ ਸਿੰਘ ਬੀਹਲਾ ਆਦਿ ਤੋਂ ਇਲਾਵਾ ਹੋਰ ਵੀ ਆਗੂ ਵਰਕਰ ਹਾਜ਼ਰ ਸਨ।