- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਯੂਐੱਸ ਕਾਲਜ ’ਚ ਬੀਐਡ ਦਾ ਨਤੀਜਾ ਸ਼ਾਨਦਾਰ ਰਿਹਾ

ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ ਮਹਿਲਾਂ ਚੌਂਕ ਦਾ ਬੀਐਡ ਸੈਸ਼ਨ 2025-27 ਸਾਲ ਪਹਿਲਾ, ਸਮੈਸਟਰ-ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚੋਂ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਸ ਪ੍ਰੀਖਿਆ ਵਿੱਚੋਂ ਵਿਦਿਆਰਥਣ ਹਰਸ਼ਦੀਪ ਕੌਰ ਸਪੁੱਤਰੀ ਜਸਪਾਲ ਸਿੰਘ ਨੇ 88 ਫੀਸਦੀ ਅੰਕਾਂ ਨਾਲ ਪਹਿਲਾਂ ਸਥਾਨ, ਸ਼ਿੰਪੀ ਕਾਲੜਾ ਸਪੁੱਤਰੀ ਸੋਮਨਾਥ ਕਾਲੜਾ ਨੇ 86 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਲਵਲੀਨ ਸਪੁੱਤਰੀ ਜਗਸੀਰ ਰਾਮ ਨੇ 85 ਫੀਸਦੀ ਅੰਕਾਂ ਨਾਲ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਾਰੇ ਸਟਾਫ ਮੈਂਬਰਾਂ ਦੀ ਵਿਦਿਆਰਥੀਆਂ ਲਈ ਤਨਦੇਹੀ ਨਾਲ ਕੀਤੀ ਮਿਹਨਤ ਲਈ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿੱਚ ਹੋਰ ਨਵੀਂਆਂ ਤਕਨੀਕਾਂ ਤੇ ਵਿਧੀਆਂ ਨਾਲ ਪੜ੍ਹਾਈ ਕਰਵਾਕੇ ਹੋਰ ਬਿਹਤਰ ਨਤੀਜੇ ਲਿਆਉਣ ਲਈ ਉਤਸ਼ਾਹਿਤ ਕੀਤਾ।