- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ, ਲਹਿਰਾਗਾਗਾ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ । ਇਸ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਜੀ ਦੀ ਮਹਿਮਾ ਵਿੱਚ ਸ਼ਬਦ ਗਾਇਨ ਕੀਤਾ ਗਿਆ ਅਤੇ ਗੁਰਬਾਣੀ ਦਾ ਜਾਪ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਬੱਚਿਆਂ ਵੱਲੋਂ ਬੜੀ ਸ਼ਰਧਾ ਨਾਲ ਗੁਰਬਾਣੀ ਦਾ ਗਾਇਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਇਸ ਪਵਿੱਤਰ ਦਿਹਾੜੇ ਦੀਆਂ ਦਿੱਤੀ। ਸਕੂਲ ਦੀ ਪ੍ਰਿੰਸੀਪਲ ਪ੍ਰਿੰਕਾ ਬਾਂਸਲ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਸਾਹਿਬਾਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਤੇ ਸਕੂਲ ਦਾ ਸਟਾਫ਼ ਰੇਨੂੰ ਬਾਲਾ, ਸ਼ਿੰਦਰਪਾਲ ਕੌਰ, ਅਮਨਦੀਪ ਕੌਰ, ਇੰਦਰਜੀਤ ਕੌਰ, ਖੁਸ਼ਪ੍ਰੀਤ ਕੌਰ, ਇੰਦਰਜੀਤ ਕੌਰ, ਹੀਨਾ ਗਰਗ, ਹੁਸਨਪ੍ਰੀਤ ਕੌਰ, ਗੁਰਜੀਤ ਕੌਰ, ਪੂਨਮ ਕੁਮਾਰੀ, ਮੀਨੂ ਗੋਇਲ, ਮੋਨੂੰ ਕਯਾਤ, ਪ੍ਰੀਤੀ ਸ਼ਰਮਾ, ਮਨਪ੍ਰੀਤ ਕੌਰ ਅਤੇ ਡੀਪੀ ਦਰਵਰਾ ਸਿੰਘ ਸ਼ਾਮਿਲ ਸਨ।