- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੜ੍ਹਬਾ ’ਚ ਕਬੱਡੀ ਸੂਬਾ ਪੱਧਰੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਖਤਮ

ਸਵਰਗੀ ਪਦਮ ਸ਼੍ਰੀ ਕੌਰ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕੀਤਾ ਵਿਸ਼ੇਸ਼ ਸਨਮਾਨ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਸੀਜ਼ਨ-4 ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਏ ਗਏ ਕਬੱਡੀ (ਨੈਸ਼ਨਲ ਸਟਾਈਲ), ਕਿੱਕ ਬਾਕਸਿੰਗ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਸਮਾਪਤ ਹੋ ਗਏ। 17 ਤੋਂ 23 ਨਵੰਬਰ ਤੱਕ ਚੱਲੇ ਇਨ੍ਹਾਂ ਮੁਕਾਬਲਿਆਂ ਦੇ ਆਖ਼ਰੀ ਦਿਨ ਵੀ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਦਿੜ੍ਹਬਾ ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਜ ਸਿੰਘ ਦੀ ਯਾਦ ਵਿੱਚ ਬਣੇ ਇੰਡੋਰ ਸਟੇਡੀਅਮ ਅੰਦਰ ਕਬੱਡੀ ਨੈਸ਼ਨਲ ਸਟਾਈਲ ਦੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਸਵਰਗੀਏ ਪਦਮ ਸ਼੍ਰੀ ਕੌਰ ਸਿੰਘ ਦੀ ਪਤਨੀ ਬਲਜੀਤ ਕੌਰ, ਮਾਰਕੀਟ ਕਮੇਟੀ ਦਿੜਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਏਸ਼ੀਅਨ ਕਬੱਡੀ ਗੋਲਡ ਮੈਡਲਿਸਟ ਗੁਰਪ੍ਰੀਤ ਸਿੰਘ, ਕੌਮੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਕਾਲਾ, ਰਾਮ ਕੁਮਾਰ ਪੱਪੂ, ਕੋਚ ਜਸਪਾਲ ਸਿੰਘ ਪਾਲਾ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਨਗਰ ਪੰਚਾਇਤ ਦਿੜਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਅਤੇ ਪ੍ਰੋ. ਕਬੱਡੀ ਲੀਗ ਦੇ ਸਟਾਰ ਰਣ ਸਿੰਘ ਰਣੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਅਨੁਸ਼ਾਸਨ ਤੇ ਟੀਮ ਭਾਵਨਾ ਵਿਕਸਤ ਕਰਨ ਦਾ ਮੌਕਾ ਦਿੰਦੀਆਂ ਹਨ। ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਪਤਨੀ ਬਲਜੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਦੇ ਫਾਈਨਲ ਮੁਕਾਬਲੇ ਵਿੱਚ ਰੂਪਨਗਰ ਦੀ ਟੀਮ ਨੇ ਪਠਾਨਕੋਟ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਠਾਨਕੋਟ ਦੂਜੇ ਸਥਾਨ ’ਤੇ ਰਿਹਾ।
ਕਬੱਡੀ 21 ਤੋਂ 30 ਸਾਲ ਦੇ ਵਰਗ ਵਿੱਚ ਸੰਗਰੂਰ ਜ਼ਿਲ੍ਹੇ ਨੇ ਫਸਵੇਂ ਮੁਕਾਬਲੇ ਵਿੱਚ ਸੰਗਰੂਰ ਨੇ ਬਠਿੰਡਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬਠਿੰਡਾ ਨੂੰ ਦੂਜੇ ਸਥਾਨ ਉੱਤੇ ਸਬਰ ਕਰਨਾ ਪਿਆ। 31 ਤੋਂ 40 ਵਰਗ ਦੇ ਮੁਕਾਬਲੇ ਵਿੱਚ ਵੀ ਸੰਗਰੂਰ ਜ਼ਿਲ੍ਹੇ ਨੇ ਅੰਮ੍ਰਿਤਸਰ ਜ਼ਿਲਹ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪਰੋ ਕਬੱਡੀ ਲੀਗ ਦੇ ਸਟਾਰ ਦਿੜ੍ਹਬਾ ਵਾਸੀ ਰਣ ਸਿੰਘ ਰਣੀਆ ਨੂੰ ਬੈਸਟ ਰੇਡਰ ਦਾ ਖਿਤਾਬ ਦਿੱਤਾ ਗਿਆ। ਜੇਤੂ ਟੀਮਾਂ ਨੂੰ ਉਕਤ ਮਹਿਮਾਨਾਂ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।