- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬਰਨਾਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਇਹ ਰੋਸ ਪ੍ਰਦਰਸ਼ਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿੱਚ ਸਿਆਸੀ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸੀਬੀਆਈ ਅਤੇ ਈਡੀ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।