- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਨੇ ਇੰਚਾਰਜ ਜਸਪਾਲ ਸਿੰਘ ਨਾਲ ਕੀਤੀ ਮੁਲਾਕਾਤ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ,
ਅਹਿਮਦਗੜ੍ਹ : ਮਾਲਵੇ ਦਾ ਪ੍ਰਸਿੱਧ ਛਪਾਰ ਮੇਲਾ ਨਜ਼ਦੀਕ ਆਉਣ ਦੇ ਮੱਦੇਨਜ਼ਰ ਮੇਲੇ ਦੌਰਾਨ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਰਾਜ ਪੁਰਸਕਾਰ ਜੇਤੂ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਰਾਕੇਸ਼ ਗਰਗ ਅਤੇ ਵਿੱਤ ਸਕੱਤਰ ਅਰੁਣ ਵਰਮਾ ਦੀ ਅਗਵਾਈ ਹੇਠ ਛਪਾਰ ਚੌਕੀ ਇੰਚਾਰਜ ਏਐਸਆਈ ਜਸਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਕੇਸ਼ ਗਰਗ, ਵਿੱਤ ਸਕੱਤਰ ਅਰੁਣ ਵਰਮਾ ਅਤੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਨੇ ਮੇਲੇ ਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪ੍ਰਧਾਨ ਰਾਕੇਸ਼ ਗਰਗ ਅਤੇ ਅਰੁਣ ਵਰਮਾ ਨੇ ਕਿਹਾ ਕਿ ਛਪਾਰ ਮੇਲਾ ਸਿਰਫ਼ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲਾ ਸਮਾਗਮ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਇਸ ਇਲਾਕੇ ਦੀ ਪਛਾਣ ਨਾਲ ਜੁੜਿਆ ਪ੍ਰਸਿੱਧ ਮੇਲਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਮੇਲੀ ਇੱਥੇ ਪਹੁੰਚਦੇ ਹਨ, ਜਿਸ ਕਰਕੇ ਉਨ੍ਹਾਂ ਦੀ ਸੁਰੱਖਿਆ ਅਤੇ ਸੁਚੱਜੇ ਪ੍ਰਬੰਧ ਬਹੁਤ ਜ਼ਰੂਰੀ ਹਨ।
ਉਨ੍ਹਾਂ ਏਐਸਆਈ ਜਸਪਾਲ ਸਿੰਘ ਨੂੰ ਅਪੀਲ ਕੀਤੀ ਕਿ ਮੇਲੇ ਦੌਰਾਨ ਟ੍ਰੈਫਿਕ, ਭੀੜ ਕੰਟਰੋਲ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਨਿਗਰਾਨੀ ਰੱਖਦਿਆਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਮੇਲੇ ਵਿੱਚ ਆਉਣ ਵਾਲੇ ਲੋਕ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰਨ।
ਏਐਸਆਈ ਜਸਪਾਲ ਸਿੰਘ ਨੇ ਕਲੱਬ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਛਪਾਰ ਮੇਲੇ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਹਿਮਾਂਸ਼ੂ ਖੁਰਾਣਾ, ਵਿਸ਼ਾਲ ਚਾਵਲਾ, ਪ੍ਰੀਤ ਬੋਪਾਰਾਏ, ਡਾ. ਅਲੀ, ਸੰਦੀਪ ਸ਼ਰਮਾ ਹਾਜ਼ਰ ਸਨ।