ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਐੱਫਸੀਆਈ ਐਂਡ ਪੰਜਾਬ ਫੂਡ ਏਜੰਸੀ ਪੱਲੇਦਾਰ ਯੂਨੀਅਨ (ਆਜ਼ਾਦ) ਡਿਪੂ ਦਿੜ੍ਹਬਾ ਦੀ ਅਗਵਾਈ ਹੇਠ ਪੱਲੇਦਾਰਾਂ ਵੱਲੋਂ ਆਪਣੇ ਦਫ਼ਤਰ ਵਿੱਚ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਪੁਤਲਾ ਫੂਕ ਦੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਸਕੱਤਰ ਜਗਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਆਪਣੀ ਜਾਨ ਦਾ ਪ੍ਰਵਾਹ ਨਾ ਕੀਤੇ ਬਗੈਰ ਅਨਾਜ ਲੋਕਾਂ ਤੱਕ ਪਹੁੰਚਾਇਆ ਹੈ ਪਰ ਪੰਜਾਬ ਸਰਕਾਰ ਨੇ ਵੱਡੇ-ਵੱਡੇ ਧਨਾਢ ਲੋਕਾਂ ਨੂੰ ਟੈਂਡਰ ਦੇ ਕੇ ਪੱਲੇਦਾਰਾਂ ਹੱਥੋਂ ਰੁਜ਼ਗਾਰ ਖੋ ਲਿਆ ਹੈ।

ਆਗੂ ਨੇ ਕਿਹਾ ਕਿ ਕਈ ਮੰਡੀਆਂ ਵਿੱਚ ਠੇਕੇਦਾਰਾਂ ਨਾਲ ਮਿਲਕੇ ਫੂਡ ਸਪਲਾਈ ਅਧਿਕਾਰੀਆਂ ਨੇ ਲੇਬਰ ਅਤੇ ਕਾਰਟੇਜ਼ ਦੇ ਹੀ ਟੈਂਡਰ ਪਾਏ ਗਏ ਹਨ। ਜਿਸ ਨਾਲ ਮਜ਼ਦੂਰਾਂ ਨੂੰ ਬੇਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਮੁੱਖ ਮੰਤਰੀ ਵਾਅਦੇ ਭੁੱਲ ਕੇ ਮਜ਼ਦੂਰਾਂ ਤੋਂ ਰੋਟੀ ਖੋਹ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਵਾਲਾ ਰੇਟ ਹੀ ਲਾਗੂ ਕੀਤਾ ਜਾਵੇ।

ਇਸ ਮੌਕੇ ਨਾਰਾਤਾ ਰਾਮ, ਰਾਮ ਸਿੰਘ, ਗੁਰਤੇਜ ਸਿੰਘ, ਜਗਤਾਰ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਜੱਗਾ ਸਿੰਘ, ਗੁਰਸੇਵਕ ਸਿੰਘ, ਪਵਿੱਤਰ ਅਤੇ ਗੁਰਦੀਪ ਸਿੰਘ ਹਾਜ਼ਰ ਸਨ।

-------