ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਲਜੀਤ ਸਿੰਘ ਟਿੱਬਾ, ਸੰਗਰੂਰ

ਪੁਰਾਣੀ ਪੈਨਸ਼ਨ ਪ੍ਰਰਾਪਤੀ ਮੋਰਚਾ ਸਬੰਧਿਤ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਆਏ ਸੈਂਕੜੇ ਮੁਲਾਜ਼ਮਾਂ ਨੇ ਰੋਸ ਰੈਲੀ ਕੀਤੀ । ਸਥਾਨਕ ਸਿਵਲ ਹਸਪਤਾਲ ਤੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾਂ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਐਕਸ਼ਨ ਦੀ ਅਗਵਾਈ ਪੁਰਾਣੀ ਪੈਨਸ਼ਨ ਪ੍ਰਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ , ਕੋ ਕਨਵੀਨਰ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ , ਟਹਿਲ ਸਿੰਘ ਸਰਾਭਾ, ਕਮਲਜੀਤ ਸਿੰਘ ਰੋਪੜ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ ,ਪੇ੍ਮ ਚਾਵਲਾ, ਗੁਰਪ੍ਰਰੀਤ ਸਿੰਘ ਮੰਗਵਾਲ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਤੇ ਜਨਰਲ ਸਕੱਤਰ ਗੁਰਪ੍ਰਰੀਤ ਸਿੰਘ ਮਾੜੀਮੇਘਾ ਦੀ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਵਾਈਸ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਮੇਸ ਕੁਮਾਰ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ 28 ਜੂਨ ਨੂੰ ਪੁਰਾਣੀ ਪੈਨਸ਼ਨ ਪ੍ਰਰਾਪਤੀ ਮੋਰਚਾ ਪੰਜਾਬ ਵੱਲੋਂ ਮੋਹਾਲੀ ਵਿਖੇ ਕੀਤੇ ਗਏ ਐਕਸ਼ਨ ਸਮੇਂ ਦੌਰਾਨ ਵਿੱਤ ਮੰਤਰੀ ਪੰਜਾਬ ਨੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਮੋਹਾਲੀ ਰਾਹੀਂ ਬਜਟ ਸੈਸ਼ਨ ਤੋਂ ਬਾਅਦ ਜਥੇਬੰਦੀ ਨਾਲ ਮੀਟਿੰਗ ਕਰਨ ਦਾ ਵਾਅਦਾ ਕੀਤਾ ਸੀ ਪਰ ਅਫਸੋਸ, ਡੇਢ ਮਹੀਨਾਂ ਬੀਤ ਜਾਣ ਦੇ ਬਾਵਜੂਦ ਵੀ ਵਿੱਤ ਮੰਤਰੀ ਪੰਜਾਬ ਦਾ ਇਹ ਵਾਅਦਾ ਵਫਾ ਨਹੀਂ ਹੋਇਆ, ਜਿਸ ਕਰਕੇ ਮੁਲਾਜ਼ਮ ਵਰਗ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ । ਰੋਸ ਮਾਰਚ ਦੌਰਾਨ ਸਰਕਾਰ ਵੱਲੋਂ ਤਹਿਸੀਲਦਾਰ ਅਵਤਾਰ ਸਿੰਘ ਵੱਲੋਂ ਪੁੱਜ ਕੇ ਮੰਗਾਂ ਦਾ ਮੰਗ ਪੱਤਰ ਜੋ ਹਜਾਰਾਂ ਮੁਲਾਜ਼ਮਾਂ ਦੇ ਦਸਤਖਤਾਂ ਨਾਲ ਪ੍ਰਰਾਪਤ ਕੀਤਾ ਅਤੇ ਜਥੇਬੰਦੀ ਨੂੰ ਵਿੱਤ ਮੰਤਰੀ ਪੰਜਾਬ ਸ੍ਰੀ ਹਰਪਾਲ ਸਿੰਘ ਚੀਮਾਂ ਨਾਲ 17 ਅਗਸਤ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਦਫ਼ਤਰ ਵਿਚ ਲਿਖਤੀ ਤੌਰ ਤੇ ਪੈਨਲ ਮੀਟਿੰਗ ਦਾ ਪੱਤਰ ਸੌਂਪਿਆ । ਇਸ ਮੌਕੇ 'ਤੇ ਪੁਰਾਣੀ ਪੈਨਸ਼ਨ ਪ੍ਰਰਾਪਤੀ ਮੋਰਚਾ ਦੇ ਆਗੂ ਸੁਰਿੰਦਰ ਸਿੰਘ ਬਰਾੜ, ਜ਼ਿਲ੍ਹਾ ਫੈਡਰੇਸ਼ਨ ਦੇ ਪ੍ਰਧਾਨ ਸੀਤਾ ਰਾਮ ਸ਼ਰਮਾ,ਰਜਿੰਦਰ ਅਕੋਈ,ਹੰਸ ਰਾਜ ਦੀਦਾਰਗੜ,ਸ਼ਿੰਦਰਪਾਲ ਸਿੰਘ ਿਢੱਲੋਂ , ਕੁਲਦੀਪ ਸਿੰਘ ਸਹਿਦੇਵ ਫਰੀਦਕੋਟ,ਬਲਜੀਤ ਟੌਮ, ਮੋਹਨ ਲਾਲ ਬਰਨਾਲਾ , ਅੰਮਿ੍ਤਪਾਲ ਸਿੰਘ ਬਾਕੀਪੁਰ,ਸੱਤਪਾਲ ਮੌੜ, ਅਮਨਦੀਪ ਸਿੰਘ ਬੁਢਲਾਡਾ ਹਰਕਨਲ ਸਿੰਘ ਸੰਧੂ , ਜਗਦੀਸ਼ ਰਾਏ ਰਾਹੋਂ ਨਵਾਂਸ਼ਹਿਰ , ਜਗਮੋਹਨ ਸਿੰਘ ਚੌੰਤਾ , ਮਨਦੀਪ ਸਰਥਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।