ਪੰਜਾਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ! 45 ਹਜ਼ਾਰ ਕਿਲੋਮੀਟਰ ਸੜਕੀ ਨੈੱਟਵਰਕ ਨੂੰ ਸੁਧਾਰਨ ਲਈ ਹਰਪਾਲ ਚੀਮਾ ਦਾ ਵੱਡਾ ਐਲਾਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਸੜਕਾਂ ਬਣਾਉਣ ਦਾ ਕੰਮ ਵੱਡੇ ਪੱਧਰ ਉੱਤੇ ਚੱਲ ਰਿਹਾ ਹੈ। ਕੁਝ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਅਤੇ ਕੁਝ ਸੜਕਾਂ ਅਪਗ੍ਰੇਡ ਕਰਕੇ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਜ਼ਿਆਦਾਤਰ ਸੜਕਾਂ ਨਵੀਆਂ ਹੀ ਬਣਾਈਆਂ ਜਾ ਰਹੀਆਂ ਹਨ। ਸਾਰੇ ਪੰਜਾਬ ਦੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਕੰਮ ਚੱਲ ਰਿਹਾ ਹੈ ਜਿਨਾਂ ਵਿੱਚੋਂ ਜਿਆਦਾਤਰ ਸੜਕਾਂ ਦਾ ਕੰਮ ਪੂਰਾ ਵੀ ਹੋ ਚੁੱਕਾ ਹੈ। ਉਹ ਦਿੜ੍ਹਬਾ ਵਿਖੇ ਸੜਕਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜ
Publish Date: Sun, 21 Jun 2026 11:47 AM (IST)
Updated Date: Sun, 21 Jun 2026 11:48 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਸੜਕਾਂ ਬਣਾਉਣ ਦਾ ਕੰਮ ਵੱਡੇ ਪੱਧਰ ਉੱਤੇ ਚੱਲ ਰਿਹਾ ਹੈ। ਕੁਝ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਅਤੇ ਕੁਝ ਸੜਕਾਂ ਅਪਗ੍ਰੇਡ ਕਰਕੇ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਜ਼ਿਆਦਾਤਰ ਸੜਕਾਂ ਨਵੀਆਂ ਹੀ ਬਣਾਈਆਂ ਜਾ ਰਹੀਆਂ ਹਨ। ਸਾਰੇ ਪੰਜਾਬ ਦੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਕੰਮ ਚੱਲ ਰਿਹਾ ਹੈ ਜਿਨਾਂ ਵਿੱਚੋਂ ਜਿਆਦਾਤਰ ਸੜਕਾਂ ਦਾ ਕੰਮ ਪੂਰਾ ਵੀ ਹੋ ਚੁੱਕਾ ਹੈ। ਉਹ ਦਿੜ੍ਹਬਾ ਵਿਖੇ ਸੜਕਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਹਰ ਇੱਕ ਪਿੰਡ ਨੂੰ ਵੱਡੀਆਂ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਕਿਸੇ ਵੀ ਪਿੰਡ ਨੂੰ ਦੂਜੇ ਪਿੰਡ ਜਾਣ ਲਈ ਕੱਚੇ ਰਸਤੇ ਨੂੰ ਸੜਕਾਂ ਦਾ ਰੂਪ ਦੇ ਕੇ ਪੱਕਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਦਿੜਬਾ ਦੇ ਪਿੰਡ ਸਮੂਰਾਂ ਤੋਂ ਸਿਹਾਲ ਤੱਕ ਦੀ ਲੰਮੇ ਸਮੇਂ ਤੋਂ ਲਟਕ ਦੀ ਆ ਰਹੀ ਸੜਕ ਦੇ ਕੰਮ ਨੂੰ 18 ਫੁੱਟ ਬਣਾਉਣ ਦਾ ਕੰਮ ਜੋਰਾਂ ਉੱਤੇ ਚੱਲ ਰਿਹਾ ਹੈ।
ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸੜਕਾਂ ਨੂੰ ਅਪਗ੍ਰੇਟ ਕਰਕੇ ਚੌੜੀਆਂ ਬਣਾਇਆ ਜਾ ਰਿਹਾ ਹੈ। ਇਹਨਾਂ ਸੜਕਾਂ ਦੇ ਨਵੇਂ ਬਣਨ ਨਾਲ ਜਾਂ ਚੌੜੀਆਂ ਹੋਣ ਨਾਲ ਜਿੱਥੇ ਟਰੈਫਿਕ ਦੀ ਸਮੱਸਿਆ ਹੱਲ ਹੋਵੇਗੀ ਇਸ ਦੇ ਨਾਲ ਹੀ ਲੋਕਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ ਜੋ ਕਿ ਆਸਾਨੀ ਨਾਲ ਯਾਤਰਾ ਉੱਤੇ ਇੱਕ ਥਾਂ ਤੋਂ ਦੂਜੀ ਥਾਂ ਤੇ ਜਾ ਸਕਦੇ ਹਨ। ਉਹਨਾਂ ਨੇ ਪਿੰਡਾਂ ਅੰਦਰ ਚਲਦੇ ਵਿਕਾਸ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਹਰ ਇੱਕ ਪਿੰਡ ਅਤੇ ਸ਼ਹਿਰ ਅੰਦਰ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ ਇਸ ਦੀ ਮਿਸਾਲ ਹੈ ਕਿ ਦਿੜ੍ਹਬਾ ਅੰਦਰ ਕੌਮਾਂਤਰੀ ਪੱਧਰ ਦਾ ਇੰਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ ਜਿੱਥੇ ਨੌਜਵਾਨ 11 ਖੇਡਾਂ ਦੀ ਤਿਆਰੀ ਕਰ ਸਕਣਗੇ ਅਤੇ ਇਹ ਖਿਡਾਰੀ ਤਿਆਰ ਹੋ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਦੇਸ਼ ਦਾ ਨਾਂ ਉੱਚਾ ਕਰਨਗੇ। ਇਸ ਤੋਂ ਇਲਾਵਾ ਸਾਰੇ ਪੰਜਾਬ ਦੇ ਅੰਦਰ ਹਰ ਤੀਸਰੇ ਪਿੰਡ ਦੇ ਵਿੱਚ ਸਟੇਡੀਅਮ ਬਣਾਇਆ ਜਾ ਰਿਹਾ ਜਿੱਥੇ ਕਿ ਸਵੇਰੇ ਸ਼ਾਮ ਨੌਜਵਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹਨ ਇਸ ਨਾਲ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਕਰਨ ਲਈ ਪੰਜਾਬ ਸਰਕਾਰ ਉਹਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਤੋਂ ਬਾਅਦ ਉਹ ਦਿੜਬਾ ਵਿਖੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਕੁਛ ਨੂੰ ਮੌਕੇ ਉੱਤੇ ਹੱਲ ਕੀਤਾ ਗਿਆ ਤੇ ਬਾਕੀ ਮੁਸ਼ਕਲਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ ਗਿਆ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਵਿੱਚ ਬਹਿ ਕੇ ਹੀ ਲੋਕਾਂ ਦੇ ਫੈਸਲੇ ਕਰਦੀ ਹੈ। ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਐਸਡੀਓ ਪੀਡਬਲਯੂਡੀ ਦਲਜੀਤ ਸਿੰਘ ਪਿੰਡਾਂ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।