<

p> ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ :

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸਮਰਥਨ ਵਿੱਚ ਰੋਡ ਜਾਮ ਕਰਕੇ ਖੇਤੀ ਬਿੱਲਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਦਿੜ੍ਹਬਾ ਦੇ ਮੁੱਖ ਚੌਕ ਵਿੱਚ ਧਰਨਾ ਦਿੱਤਾ ਗਿਆ। ਧਰਨੇ ਵਿੱਚ ਕਿਸਾਨਾਂ ਵੱਲੋਂ ਮੋਦੀ ਸਰਕਾਰ, ਕੈਪਟਨ ਸਰਕਾਰ ਅਤੇ ਅਕਾਲੀ ਦਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਧਰਨੇ ਵਿੱਚ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਵਿਰੋਧੀ ਕਾਨੂੰਨ ਬਣੇ ਗਏ ਹਨ। ਉਨ੍ਹਾਂ ਨੇ ਪੂਰੇ ਦੇਸ਼ ਦੇ ਹਰ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਨਾਲ ਬੇ-ਰੁਜ਼ਗਾਰੀ ਤੇ ਭੁੱਖਮਰੀ ਵਿੱਚ ਵਾਧਾ ਹੋਵੇਗਾ। ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਨੂੰ ਲੁੱਟਣ ਦੀ ਪੂਰੀ ਖੁੱਲ੍ਹ ਹੋਵੇਗੀ। ਮੋਦੀ ਸਰਕਾਰ ਦੇ ਨਾਲ ਕਾਂਗਰਸ ਅਤੇ ਉਸ ਦਾ ਭਾਈਵਾਲ ਪਾਰਟੀ ਅਕਾਲੀ ਦਲ ਵੀ ਬਰਾਬਰ ਦੇ ਦੋਸ਼ੀ ਹਨ।