ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀਆਈਜੀ ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀਆਈਜੀ
Publish Date: Sat, 10 Oct 2026 03:49 PM (IST)
Updated Date: Sun, 11 Oct 2026 04:03 AM (IST)
ਖਾਨਪੁਰ ਤੇ ਕੰਗਣਵਾਲ ਵਿੱਚ ਜਾਗਰੂਕਤਾ ਮੀਟਿੰਗਾਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਸੱਤਪਾਲ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਪੁਲਿਸ ਵਿਭਾਗ ਵੱਲੋਂ ਪਿੰਡ ਖਾਨਪੁਰ ਵਿਖੇ ਸੰਪਰਕ ਪ੍ਰੋਗਰਾਮ ਤਹਿਤ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਡੀਆਈਜੀ ਕਮਾਂਡੋ, ਪੰਜਾਬ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਿਰਫ਼ ਪੁਲਿਸ ਦੀ ਕਾਰਵਾਈ ਨਾਲ ਨਹੀਂ, ਸਗੋਂ ਪੁਲਿਸ, ਪਰਿਵਾਰਾਂ ਅਤੇ ਸਮੁੱਚੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ, ਸਹਿਯੋਗ ਅਤੇ ਸਹੀ ਮਾਰਗਦਰਸ਼ਨ ਰਾਹੀਂ ਮੁੜ ਆਮ ਜੀਵਨ ਵੱਲ ਲਿਆਉਣਾ ਚਾਹੀਦਾ ਹੈ। ਐੱਸਐੱਸਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਹੁਨਰ ਵਿਕਾਸ ਵਰਗੀਆਂ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਮੁਹਿੰਮ ਤਹਿਤ ਪਿੰਡ ਕੰਗਣਵਾਲ ਵਿਖੇ ਡੀਐੱਸਪੀ ਦੀਪਇੰਦਰ ਸਿੰਘ ਜੈਜੀ ਨੇ ਨੁੱਕੜ ਮੀਟਿੰਗ ਕਰਕੇ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਐੱਸਪੀ ਰਾਜਵਿੰਦਰ ਸਿੰਘ ਰੰਧਾਵਾ, ਡੀਐੱਸਪੀ ਯਾਦਵਿੰਦਰ ਸਿੰਘ, ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਹਾਜ਼ਰ ਸਨ।