- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਨੇ ਅਚਾਨਕ ਸਰਕਾਰੀ ਸਕੂਲ ਮਹਿਲਾਂ ਦੀ ਕੀਤੀ ਚੈਕਿੰਗ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਚਾਨਕ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾ ਵਿਖੇ ਚੈਕਿੰਗ ਕੀਤੀ। ਸਵੇਰੇ ਸਕੂਲ ਲੱਗਣ ਦੇ ਸਮੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਕੂਲ ਦੇ ਅੰਦਰ ਪਹੁੰਚੇ ਅਚਾਨਕ ਸਕੂਲ ਦੀ ਚੈਕਿੰਗ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਸਕੂਲ ਦੀਆਂ ਕਲਾਸਾਂ ਦੇ ਅੰਦਰ ਪਹੁੰਚੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਕੀਤੇ ਗਏ ਕੰਮ ਅਤੇ ਹੋਰ ਕੀਤੇ ਜਾਣ ਵਾਲੇ ਕੰਮਾਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਇਸ ਸਕੂਲ ਦੇ ਵਿੱਚ ਬਣਨ ਵਾਲੀਆਂ ਤਿੰਨ ਵਿਗਿਆਨ ਦੀਆਂ ਲੈਬ ਬਾਰੇ ਵੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਲਦੀ ਹੀ ਸਕੂਲ ਦੀਆਂ ਲੈਬੋਰਟਰੀਜ ਬਣ ਕੇ ਤਿਆਰ ਹੋ ਜਾਣਗੀਆਂ ਅਤੇ ਸਕੂਲ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਨਾਲ ਵੀ ਖੁੱਲ੍ਹ ਕੇ ਗੱਲਾਂ ਕੀਤੀਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰਾਂਟਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਅਤੇ ਹੋਰ ਵੀ ਲੋੜ ਅਨੁਸਾਰ ਗ੍ਰਾਂਟਾਂ ਦੇਣ ਦਾ ਸਕੂਲ ਵਾਲਿਆਂ ਨੂੰ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਤਿੰਨ ਸਾਇੰਸ ਲੈਬਾਰਟਰੀਆਂ ਵੀ ਬਣ ਕੇ ਤਿਆਰ ਹੋਣ ਵਾਲੀਆਂ ਹਨ ਜਿਨ੍ਹਾਂ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਇਨਫਰਾਸਟਰਕਚਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਚਾਰਜ ਪਰਮਿੰਦਰ ਕੁਮਾਰ ਲੋੌਗੋਵਾਲ ਅਤੇ ਨਵਰਾਜ ਕੌਰ ਅਤੇ ਸਮੂਹ ਸਟਾਫ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਪਹਿਲਾਂ ਵੀ ਸਕੂਲ ਨੂੰ ਗਰਾਂਟਾਂ ਦਿੱਤੀਆਂ ਹਨ ਅਤੇ ਉਹ ਹੋਰ ਵੀ ਮੰਗ ਕਰਦੇ ਹਨ ਅਤੇ ਉਮੀਦ ਹੈ ਕਿ ਉਹ ਸਕੂਲ ਨੂੰ ਹੋਰ ਬਿਹਤਰ ਬਣਾਉਣ ਲਈ ਹੋਰ ਵੀ ਗਰਾਂਟਾਂ ਜਾਰੀ ਕਰਨਗੇ। ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ ਅਤੇ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਮਾਨ ਵੀ ਹਾਜ਼ਰ ਸਨ।