ਵਿੱਤ ਮੰਤਰੀ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਵਿੱਤ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Publish Date: Mon, 31 Aug 2026 04:20 PM (IST)
Updated Date: Tue, 01 Sep 2026 04:01 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜਬਾ ਵਿਖੇ ਸਬ ਡਿਵੀਜ਼ਨਾਂ ਕੰਪਲੈਕਸ ਦਿੜ੍ਹਬਾ ਅੰਦਰ ਹਲਕਾ ਦਿੜ੍ਹਬੇ ਦੀਆਂ 39 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਜ਼ਕਾਰ ਦੇਣ ਦੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਵੱਡੇ ਪੱਧਰ ’ਤੇ ਨੌਜਵਾਨ ਅਤੇ ਮੁਟਿਆਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚੱਲਦੇ ਹੀ ਦਿੜ੍ਹਬਾ ਹਲਕੇ ਦੇ 39 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਰਕਾਰ ਵੱਲੋਂ ਦਿੱਤੀ ਜਾਂਦੀ ਹਰ ਇੱਕ ਸਹੂਲਤ ਨੂੰ ਛੋਟੇ ਤੋਂ ਛੋਟੇ ਨਾਗਰਿਕ ਤੱਕ ਪਹੁੰਚਾਉਣ ਲਈ ਆਂਗਨਵਾੜੀ ਵਰਕਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਆਂਗਨਵਾੜੀ ਵਰਕਰ ਉਹ ਇੱਕ ਕੜੀ ਹਨ ਜਿਸ ਨਾਲ ਕਿਸੇ ਵੀ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਨਿਯੁਕਤੀ ਪ੍ਰਾਪਤ ਕਰਨ ਵਾਲੀਆਂ ਆਂਗਨਵਾੜੀ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਅੱਜ ਤੋਂ ਸਰਕਾਰ ਦਾ ਇੱਕ ਅਹਿਮ ਅੰਗ ਹਨ ਅਤੇ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀਆਂ ਸਿਹਤ ਸਬੰਧੀ ਸਹੂਲਤਾਂ ਜਾਂ ਸਮਾਜਿਕ ਅਤੇ ਆਰਥਿਕ ਸਬੰਧੀ ਸਹੂਲਤਾਂ ਨੂੰ ਵੱਧ ਤੋਂ ਵੱਧ ਲੋਕਾਂ ਵਿੱਚ ਪ੍ਰਚਾਰ ਕੇ ਅਤੇ ਲੋਕਾਂ ਨੂੰ ਉਸਦਾ ਵੱਧ ਤੋਂ ਵੱਧ ਫਾਇਦਾ ਦੇਣ ਦੇ ਲਈ ਕੰਮ ਕਰਨਗੀਆਂ। ਐਸਡੀਐਮ ਦਿੜ੍ਹਬਾ ਤਰਸੇਮ ਚੰਦ ਨੇ ਵੀ ਨਿਯੁਕਤੀ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਅੱਜ ਤੋਂ ਸਰਕਾਰ ਦਾ ਇੱਕ ਹਿੱਸਾ ਬਣ ਗਈਆਂ ਹਨ ਅਤੇ ਉਹ ਸਿੱਧੇ ਉਸ ਨਾਲ ਮਿਲ ਕੇ ਸਰਕਾਰ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਜਾਣ ਵਿੱਚ ਉਸ ਦੀ ਮਦਦ ਕਰਨਗੀਆਂ। ਇਸ ਮੌਕੇ ਸੀਡੀਪੀਓ ਪਰਮਿੰਦਰ ਸਿੰਘ ਹਾਜ਼ਰ ਸਨ।